ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਨਵ-ਨਿਯੁੱਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੇ ਅੱਜ ਆਪਣਾ ਅਹੁੱਦਾ
ਸੰਭਾਲ ਲਿਆ।ਹਰਭਜਨ ਸਿੰਘ ਲੋਕ ਨਿਰਮਾਣ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚੇ।ਉਨ੍ਹਾਂ ਨਵ-ਨਿਯੁੱਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।
ਨਵ-ਨਿਯੁੱਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੇ ਕਿਹਾ ਕਿ ਉਹ ਇਸ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਉਹ ਆਪਣੇ ਅਹੁੱਦੇ ’ਤੇ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ।
ਇਸ ਮੌਕੇ ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਗੁਰਵਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ, ਸੁਖਵਿੰਦਰ ਸਿੰਘ, ਸਤਿੰਦਰ ਸਿੰਘ, ਹਰਪਾਲ ਸਿੰਘ ਚੌਹਾਨ, ਨਰੇਸ਼ ਪਾਠਕ, ਜਗਦੀਪ ਸਿੰਘ, ਸੁਰਜੀਤ ਸਿੰਘ ਕੰਗ, ਸਕੱਤਰ ਅਮਰਦੀਪ ਸਿੰਘ, ਮਹਿੰਦਰ ਸਿੰਘ ਛੱਜਲਵੱਡੀ, ਸੁਨੈਨਾ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media