ਸ਼੍ਰੋਮਣੀ ਕਮੇਟੀ ਨੇ 1974 ’ਚ ਛਾਪੀ ਸੀ ਇਹ ਅਹਿਮ ਪੁਸਤਕ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਨਾਲ ਮੋਰਚੇ ਨਾਲ ਸਬੰਧਤ ਇਕ ਅਹਿਮ ਪੁਸਤਕ ਨੂੰ ਮੁੜ ਪ੍ਰਕਾਸ਼ਿਤ ਕੀਤਾ ਗਿਆ ਹੈ।ਪ੍ਰਸਿੱਧ ਇਤਿਹਾਸਕਾਰ ਸ਼ਮਸ਼ੇਰ ਸਿੰਘ ਅਸ਼ੋਕ ਦੀ ਇਹ ਪੁਸਤਕ ‘ਅਕਾਲੀ ਲਹਿਰ ਤੇ ਜੈਤੋ ਦਾ ਮੋਰਚਾ’ ਸ਼੍ਰੋਮਣੀ ਕਮੇਟੀ ਨੇ 1974 ਵਿੱਚ ਛਾਪੀ ਸੀ।ਜਿਸ ਦਾ ਦੂਸਰਾ ਐਡੀਸ਼ਨ ਧਰਮ ਪ੍ਰਚਾਰ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਕੇ ਛਾਪਿਆ ਗਿਆ ਹੈ।ਇਹ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੋਰ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਮੈਂਬਰਾਂ ਦੀ ਮੌਜ਼ੂਦਗੀ ਵਿੱਚ ਜਾਰੀ ਕੀਤੀ। ਐਡਵੋਕੇਟ ਧਾਮੀ ਨੇ ਆਖਿਆ ਕਿ ਇਤਿਹਾਸ ਦੀਆਂ ਮੁੱਲਵਾਨ ਪੁਸਤਕਾਂ ਨੂੰ ਮੁੜ ਪ੍ਰਕਾਸ਼ਤ ਕਰਕੇ ਪਾਠਕਾਂ ਤੱਕ ਪਹੁੰਚਾਉਣ ਦੇ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।ਜੈਤੋ ਦੇ ਮੋਰਚੇ ਦੀ ਇਹ ਪੁਸਤਕ ਜਿਥੇ ਅਕਾਲੀ ਲਹਿਰ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਹੈ, ਉਥੇ ਹੀ ਜੈਤੋ ਦੇ ਮੋਰਚੇ ਤੋਂ ਇਲਾਵਾ ਹੋਰ ਮੋਰਚਿਆਂ ਬਾਰੇ ਵੀ ਜਾਣਕਾਰੀ ਦਿੰਦੀ ਹੈ।ਇਸ ਵਿੱਚ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦਾ ਮੁਕੰਮਲ ਵੇਰਵਾ ਵੀ ਦਰਜ਼ ਹੈ। ਸਰਲ ਭਾਸ਼ਾ ਵਿਚ ਲਿਖੀ ਗਈ ਇਹ ਪੁਸਤਕ ਸਿੱਖ ਸੰਗਰਾਮ ਦੀ ਗਾਥਾ ਨੂੰ ਬਾਖੂਬੀ ਪੇਸ਼ ਕਰਦੀ ਹੈ।ਜਿਸ ਤੋਂ ਪਾਠਕਾਂ ਨੂੰ ਆਪਣੇ ਕੌਮੀ ਨਾਇਕਾਂ ਅਤੇ ਯੋਧਿਆਂ ਦੇ ਜੀਵਨ ਦੀ ਘਾਲਣਾ ਬਾਰੇ ਜਾਣਕਾਰੀ ਮਿਲੇਗੀ।
ਪੁਸਤਕ ਜਾਰੀ ਕਰਨ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ, ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਤੇ ਮਲਕੀਤ ਸਿੰਘ ਚੰਗਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਲਿਟਰੇਚਰ ਵਿਭਾਗ ਦੇ ਇੰਚਾਰਜ਼ ਗੁਰਮੀਤ ਸਿੰਘ ਮੁਕਤਸਰੀ ਆਦਿ ਹਾਜ਼ਰ ਸਨ।