ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੀਨੀਅਰ ਡਿਪਟੀ ਡਾਇਰੈਕਟਰ ਡਾ. ਸੁਰਿੰਦਰ ਸਿੰਘ ਨੇ ਅੱਜ ਤਰੱਕੀ ਮਿਲਣ ਤੋਂ ਬਾਅਦ ਜੁਆਇੰਟ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਜੋਂ ਮੁੱਖ ਦਫਤਰ ਵਿਖੇ ਅਹੁਦਾ ਸੰਭਾਲ ਲਿਆ ਹੈ।ਡਾ. ਸੁਰਿੰਦਰ ਸਿੰਘ ਪੰਜਾਬ ਦੇ ਜਲੰਧਰ, ਤਰਨਤਾਰਨ, ਨਵਾਂਸ਼ਹਿਰ ਅਦਿ ਜਿਲ੍ਹਿਆਂ ਵਿੱਚ ਵੱਖ ਵੱਖ ਅਹੁੱਦਿਆਂ `ਤੇ ਕਿਸਾਨਾਂ ਲਈ ਭਲਾਈ ਦੇ ਕੰਮ ਕੀਤੇ ਹਨ।ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਯਤਨਸ਼ੀਲ ਰਹਿਣਗੇ।ਇਸ ਮੌਕੇ ਡਾ. ਰਾਜ ਕੁਮਾਰ ਤੇ ਡਾ. ਜਸਵਿੰਦਰ ਪਾਲ ਸਿੰਘ ਜੇ.ਡੀ.ਏ, ਡਾ. ਜਤਿੰਦਰ ਸਿੰਘ, ਡਾ. ਜੈਦੀਪ ਸਿੰਘ ਆਦਿ ਮੌਜ਼ੂਦ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …