Wednesday, June 18, 2025
Breaking News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤਿਮਾਹੀ ਮੀਟਿੰਗ ਦਾ ਆਯੋਜਨ

PPN2212201418

ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਤਿਮਾਹੀ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਫਾਜ਼ਿਲਕਾ ਕੋਰਟ ਕੰਪਲੈਕਸ ਵਿਖੇ ਸਥਾਈ ਲੋਕ ਅਦਾਲਤ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਹੋਰ ਲੀਗਲ ਕੇਅਰ ਅਤੇ ਸਪੋਰਟ ਸੈਂਟਰ ਖੋਲ੍ਹਣ ਬਾਰੇ ਅਤੇ ਫਾਜ਼ਿਲਕਾ ਕੋਰਟ ਕੰਪਲੈਕਸ ਵਿਖੇ ਮੀਡੀਏਸ਼ਨ ਸੈਂਟਰ ਖੋਲ੍ਹਣ ਲਈ ਉਚਿਤ ਥਾਂ ਦਾ ਪ੍ਰਬੰਧ ਕਰਨ ਬਾਰੇ ਗੱਲਬਾਤ ਕੀਤੀ ਗਈ।ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਵਧਾਉਣ ਸਬੰਧੀ ਅਤੇ ਹੋਰ ਮੁੱਦਿਆਂ ਤੇ ਵੀ ਗੱਲਬਾਤ ਕੀਤੀ ਗਈ।ਇਸ ਮੀਟਿੰਗ ਦੀ ਪ੍ਰਧਾਨਗੀ ਮਾਨਯੋਗ ਚੇਅਰਮੈਨ ਜੇ.ਪੀ.ਐਸ. ਖੁਰਮੀ ਨੇ ਕੀਤੀ ਇਸ ਮੀਟਿੰਗ ਵਿੱਚ ਚੇਅਰਮੈਨ ਜੇ.ਪੀ.ਐਸ ਖੁਰਮੀ ਤੋਂ ਇਲਾਵਾ ਸੀ.ਜੇ.ਐਮ. ਕਮ ਸੈਕਟਰੀ ਵਿਕਰਾਂਤ ਗਰਗ ਸੀ.ਜੇ.ਐਮ. ਕੁਲਭੂਸ਼ਨ ਕੁਮਾਰ ਤਹਿਸੀਲਦਾਰ ਫਾਜ਼ਿਲਕਾ ਅਤੇ ਡੀ.ਐਸ.ਪੀ. ਫਾਜ਼ਿਲਕਾ ਵੱਲੋਂ ਸ਼ਿਰਕਤ ਕੀਤੀ ਗਈ। ਇਨ੍ਹਾਂ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਨਿਲ ਜੈਨ, ਮੈਂਬਰ ਸੁਰੈਣ ਲਾਲ ਕਟਾਰੀਆ, ਮੈਡਮ ਮਧੂ ਸ਼ਰਮਾ ਅਤੇ ਅਸ਼ੋਕ ਮੋਂਗਾ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply