Sunday, December 3, 2023

ਹਵਾਈ ਅੱਡੇ ’ਤੇ ਮਹਿਮਾਨਾਂ ਦਾ ਪੰਜਾਬੀ ਅੰਦਾਜ਼ ‘ਚ ਨਿੱਘਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਮਾਨ, ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਅਤੇ ਦਿੱਲੀ ਦੇ ਸਕਸੈਨਾ ਅੰਮ੍ਰਿਤਸਰ ਪਹੁੰਚੇ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਗ੍ਰਹਿ ਮੰਤਰਾਲੇ ਵੱਲੋਂ ਕੀਤੀ ਜਾ ਰਹੀ ਉਤਰ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਵਿੱਚ ਉਤਰ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਡੈਲੀਗੇਟ ਅੱਜ ਅੰਮ੍ਰਿਤਸਰ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ।ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਸੁਖਵਿੰਦਰ ਸਿੰਘ ਸੁੱਖੂ ਅਤੇ ਲੈਫਟੀਨੈਂਟ ਗਵਰਨਰ ਦਿੱਲੀ ਵਿਨੈ ਕੁਮਾਰ ਸਕਸੈਨਾ ਅਤੇ ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਦਾ ਪਹੁੰਚਣ ’ਤੇ ਅਧਿਕਾਰੀਆਂ ਵਲੋਂ ਨਿਘਾ ਸਵਾਗਤ ਕੀਤਾ ਗਿਆ।ਇਸ ਤੋਂ ਇਲਾਵਾ ਵੱਖ-ਵੱਖ ਸੂਬਿਆਂ ਦੇ ਉਚ ਅਧਿਕਾਰੀ ਵੀ ਇਸ ਮੀਟਿੰਗ ਲਈ ਸ਼ਾਮਲ ਹੋਣ ਲਈ ਪਹੁੰਚੇ ਹਨ।
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸੂਬਿਆਂ ਤੋਂ ਆ ਰਹੇ ਡੈਲੀਗੇਟਸ ਦੇ ਸਵਾਗਤ ਲਈ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।ਪੰਜਾਬੀ ਰਿਵਾਇਤੀ ਪਹਿਰਾਵੇ ਵਿੱਚ ਸੱਜੇ ਗੱਭਰੂ ਅਤੇ ਮੁਟਿਆਰਾਂ ਵਲੋਂ ਲੋਕ ਸਾਜ਼ਾਂ ਦੀ ਧੁੰਨ ਵਿੱਚ ਲੋਕ ਨਾਚ ਗਿੱਧੇ ਅਤੇ ਭੰਗੜਾ ਪਾ ਕੇ ਮਹਿਮਾਨਾਂ ਨੂੰ ‘ਜੀ ਆਇਆਂ’ ਨੂੰ ਕਿਹਾ ਜਾ ਰਿਹਾ ਹੈ।ਮਹਿਮਾਨਾਂ ਦੇ ਗਲਾਂ ਵਿੱਚ ਪੰਜਾਬੀ ਕੈਂਠੇ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।ਪੰਜਾਬ ਦੀ ਇਸ ਮਹਿਮਾਨ-ਨਿਵਾਜ਼ੀ ਅਤੇ ਸਵਾਗਤ ਤੋਂ ਦੂਸਰੇ ਸੂਬਿਆਂ ਦੇ ਮਹਿਮਾਨ ਬਹੁਤ ਖੁਸ਼ ਹਨ।

Check Also

ਪਫ਼ਟਾ ਵਲੋਂ ਪੰਜਾਬ ਪੁਲਿਸ ਨੂੰ ਸਮਰਪਿਤ ‘ਗੁਲਦਸਤਾ’ ਪ੍ਰੋਗਰਾਮ ਦਾ ਆਯੋਜਨ

ਮੁੱਖ ਮੰਤਰੀ ਮਾਨ ਨੇ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਜਲੰਧਰ …