Wednesday, March 25, 2026

ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਸਭਾ ਕਰਕੇ ਦਿੱਤੀ ਗਈ ਸ਼ਰਧਾਜਲੀ, ਦਫ਼ਤਰ ਰਹੇ ਬੰਦ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਵਣ ਸਿੰਘ ਕੁਲਾਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਵਣ ਸਿੰਘ ਕੁਲਾਰ ਖਾਲਸਾ ਪੰਥ ਨੂੰ ਸਮਰਪਿਤ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਥਕ ਸਰੋਕਾਰਾਂ ਦੀ ਗੱਲ ਕੀਤੀ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਕਾਰਜ਼ਾਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਰਵਣ ਸਿੰਘ ਕੁਲਾਰ ਨਮਿਤ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ।ਸ਼ੋਕ ਸਭਾ ਮੌਕੇ ਪੁੱਜੇ ਐਡਵੋਕੇਟ ਧਾਮੀ ਨੇ ਸਰਵਣ ਸਿੰਘ ਕੁਲਾਰ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ।ਇਸੇ ਦੌਰਾਨ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰੱਖੇ ਗਏ।
ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ।
ਸ਼ੋਕ ਸਭਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।
ਦੱਸਣਯੋਗ ਹੈ ਕਿ ਸਰਵਣ ਸਿੰਘ ਕੁਲਾਰ ਦਾ ਅੰਤਿਮ ਸੰਸਕਾਰ ਭਲਕੇ 28 ਸਤੰਬਰ ਨੂੰ ਫਗਵਾੜਾ-ਹੁਸ਼ਿਆਰਪੁਰ ਰੋਡ ’ਤੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਕੁਲਾਰ ਵਿਖੇ ਦੁਪਹਿਰ 3.00 ਵਜੇ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …