Friday, July 26, 2024

ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਖੂਨਦਾਨ ਕੈਂਪ ਲਾਉਣਾ ਸ਼ਲਾਘਾਯੋਗ ਉਪਰਾਲਾ- ਐਮ.ਪੀ ਮਾਨ

ਧਨੌਲਾ, 27 ਸਤੰਬਰ (ਜਗਸੀਰ ਲੌਂਗੋਵਾਲ)- ਆਪਣੇ ਬਜ਼ੁਰਗਾਂ ਦੀ ਯਾਦ ਨੂੰ ਸਮਰਪਿਤ ਅਤੇ ਘਰ ਵਿੱਚ ਆਈਆਂ ਖੁਸ਼ੀਆਂ ਦੇ ਮੱਦੇਨਜਰ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕੈਂਪ ਲਾਉਣਾ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ।ਇਸ ਦੇ ਲਈ ਗੁਰਮੀਤ ਸਿੰਘ ਕਾਲਾ ਧਨੌਲਾ ਅਤੇ ਉਨ੍ਹਾਂ ਦੀ ਪੂਰੀ ਟੀਮ ਸ਼ਲਾਘਾ ਦੀ ਪਾਤਰ ਹੈ।ਇਹ ਪ੍ਰਗਟਾਵਾ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਸੰਤ ਬਾਬਾ ਕ੍ਰਿਸ਼ਨ ਦਾਸ ਜੀ ਐਲੀਮੈਂਟਰੀ ਸਕੂਲ ਮਾਨਾਂ ਪੱਤੀ ਧਨੌਲਾ ਵਿਖੇ ਵੀਰ ਚੱਕਰ ਵਿਜੇਤਾ ਸੱਜਣ ਸਿੰਘ ਮਾਨ ਯਾਦਗਾਰੀ ਟਰੱਸਟ ਵਲੋਂ ਪ੍ਰਧਾਨ ਗੁਰਮੀਤ ਸਿੰਘ ਕਾਲਾ ਦੀ ਅਗਵਾਈ ਹੇਠ ਲਗਾਏ ਗਏ ਖੂਨਦਾਨ ਕੈਂਪ ਵਿੱਚ ਹਾਜਰੀਨ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਕੀਤਾ।
ਮਾਨ ਨੇ ਕਿਹਾ ਕਿ ਅੱਜ ਦੇ ਕਲਯੁੱਗੀ ਦੌਰ ਵਿੱਚ ਜਿਥੇ ਕੁੱਝ ਲੋਕ ਧੀਆਂ ਨੂੰ ਕੁੱਖ ਵਿੱਚ ਹੀ ਕਤਲ ਕਰਵਾ ਦਿੰਦੇ ਹਨ ਅਤੇ ਕੁੱਝ ਕਲਯੁੱਗੀ ਬੱਚੇ ਆਪਣੇ ਮਾਪਿਆਂ ਦੀ ਸਾਰ ਨਹੀਂ ਲੈਂਦੇ, ਅਜਿਹੇ ਸਮੇਂ ਵਿੱਚ ਕਾਲਾ ਵਲੋਂ ਆਪਣੇ ਘਰ ਧੀ ਦੇ ਜਨਮ ਦੀ ਖੁਸ਼ੀ ਅਤੇ ਆਪਣੇ ਪਿਤਾ ਸੱਜਣ ਸਿੰਘ ਮਾਨ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਉਣ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਕੈਂਪ ਵਿੱਚ ਪਹੁੰਚੇ ਵੱਡੀ ਗਿਣਤੀ ਨੌਜਵਾਨਾਂ ਵਿੱਚ ਖੂਨਦਾਨ ਪ੍ਰਤੀ ਉਤਸ਼ਾਹ ਨੂੰ ਦੇਖ ਕੇ ਬਹੁਤ ਹੀ ਖੁਸ਼ੀ ਮਿਲੀ ਹੈ।ਉਨ੍ਹਾਂ ਟਰੱਸਟ ਦੇ ਅਹੁੱਦੇਦਾਰਾਂ ਨੂੰ ਆਪਣੇ ਵਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਪ੍ਰਧਾਨ ਗੁਰਮੀਤ ਸਿੰਘ ਕਾਲਾ ਧਨੌਲਾ ਨੇ ਦੱਸਿਆ ਕਿ ਕੈਂਪ ਵਿੱਚ 204 ਯੂਨਿਟ ਖੂਨਦਾਨ ਇਕੱਠਾ ਕੀਤਾ ਗਿਆ ਹੈ, ਜੋ ਲੋੜਵੰਦਾਂ ਮਰੀਜਾਂ ਦੇ ਇਲਾਜ਼ ਲਈ ਮਦਦਗਾਰ ਸਾਬਤ ਹੋਵੇਗਾ।ਉਨ੍ਹਾਂ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਹਰ ਕਿਸੇ ਨੂੰ ਆਪਣੇ ਬਜ਼ੁਰਗਾਂ ਦੇ ਯਾਦਗਾਰੀ ਦਿਨ ਅਤੇ ਘਰ ਵਿੱਚ ਆਈਆਂ ਖੁਸ਼ੀਆਂ ਖੂਨਦਾਨ ਕਰਕੇ ਮਨਾਉਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਸ਼ਹਿਰੀ ਪ੍ਰਧਾਨ ਹਰਿੰਦਰਜੀਤ ਸਿੰਘ, ਯੂਥ ਵਿੰਗ ਪ੍ਰਧਾਨ ਕੋਮਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ਼ ਧਨੌਲਾ, ਸਰਪੰਚ ਸੁਖਪਾਲ ਸਿੰਘ ਛੰਨਾ, ਅਮਨਦੀਪ ਸਿੰਘ ਸੋਸ਼ਲ ਮੀਡੀਆ ਇੰਚਾਰਜ ਧਨੌਲਾ, ਜਸਵੀਰ ਸਿੰਘ ਮਾਨਾਂ ਪਿੰਡੀ, ਅਮਨਦੀਪ ਸਿੰਘ, ਰਾਜਿੰਦਰਪੁਰਾ ਕੋਠੇ, ਜਰਨੈਲ ਸਿੰਘ ਜਵੰਦਾ ਪਿੰਡੀ, ਸੁਖਜਿੰਦਰ ਸਿੰਘ ਬੰਗਹੋਰ ਪੱਤੀ ਧੀਰਾ, ਪ੍ਰਧਾਨ ਸਤਨਾਮ ਸਿੰਘ ਧੌਲਾ, ਗੁਰਤੇਜ ਸਿੰਘ ਬਰਾੜ, ਗੁਰਪ੍ਰੀਤ ਸਿੰਘ ਸਿੱਧੂ, ਜਗਵੀਰ ਸਿੰਘ ਉਪਲੀ, ਉਂਕਾਰ ਸਿੰਘ ਬਰਾਜ਼, ਜਸਪ੍ਰੀਤ ਸਿੰਘ ਜੱਸੀ, ਗੁਰਜੰਟ ਸਿੰਘ ਭਾਊ, ਜਸਪਾਲ ਸਿੰਘ ਬਾਦਸ਼ਾਹਪੁਰ ਨੇ ਵੀ ਹਾਜ਼ਰੀ ਲਗਵਾਈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …