ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਵਲੋ ਸਮੂਹ ਨਾਗਰਿਕਾਂ ਨੂੰ 1 ਅਕਤੂਬਰ ਨੂੰ ਸਵੇਰੇ 10 ਵਜੇ ਸਵੱਛਤਾ ਲਈ ਸਮੂਹਿਕ ਤੌਰ `ਤੇ 1 ਘੰਟਾ ਸ਼੍ਰਮਦਾਨ ਦਾਨ ਕਰਨ ਦੀ ਅਪੀਲ ਕੀਤੀ ਗਈ ਹੈ, ਜੋ ਕਿ ਗਾਂਧੀ ਜਯੰਤੀ ਦੀ ਪੂਰਵ ਸੰਧਿਆ `ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ `ਸਵੱਛ ਸ਼ਰਧਾਂਜਲੀ ਹੋਵੇਗੀ।ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 1 ਅਕਤੂਬਰ ਯਾਨੀ ਐਤਵਾਰ ਨੂੰ ਸਵੇਰੇ 10.00 ਵਜੇ ਸਵੱਛਤਾ ਸਬੰਧੀ ਪ੍ਰੋਗਰਾਮ ਨਗਰ ਨਿਗਮ ਅੰਮ੍ਰਿਤਸਰ ਦੀਆਂ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾ ਰਹੇ ਹਨ।ਨਗਰ ਨਿਗਮ ਕਮਿਸ਼ਨਰ ਰਾਹੁਲ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ 1 ਅਕਤੂਬਰ 2023 (ਐਤਵਾਰ) ਨੂੰ ਸਵੇਰੇ 10.00 ਵਜੇ ਤੋਂ 11 ਵਜੇ ਤੱਕ ਸ਼ਹਿਰ ਦੀਆਂ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਇਹ ਪ੍ਰੋਗਰਾਮ ਉਲੀਕਣ ਲਈ ਵਿਉਤਬੰਦੀ ਕਰਨ ਲਈ ਹਦਾਇਤਾਂ ਦਿੱਤੀਆਂ ਅਤੇ ਸਮੂਹ ਸਟਾਫ ਨੂੰ “ਇੱਕ ਤਰੀਕ ਇੱਕ ਘੰਟਾ ਇਕੱਠੇ” ਮੁਹਿੰਮ ਤਹਿਤ ਸ਼੍ਰਮਦਾਨ ਕਰਨ ਲਈ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਹਦਾਇਤਾਂ ਕਰਨ ਲਈ ਕਿਹਾ ਅਤੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਸ਼੍ਰਮਦਾਨ ਵਿਚ ਹਿੱਸਾ ਪਾਉਣ।
ਇਸ ਮੀਟਿੰਗ ਵਿਚ ਸਿਹਤ ਅਫਸਰ ਡਾ. ਕਿਰਨ,ਡਾ. ਯੋਗੇਸ਼ ਅਰੋੜਾ ਅਤੇ ਡਾ. ਰਮਾ ਆਦਿ ਹਾਜ਼ਰ ਸਨ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …