Saturday, July 27, 2024

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ਦੇ ਇਮਤਿਹਾਨਾਂ ’ਚ ਦੂਸਰਾ ਸਥਾਨ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (ਪੰਜ਼ ਸਾਲਾ ਕੋਰਸ) ਸਮੈਸਟਰ 8ਵਾਂ ਦੇ ਹੋਏ ਇਮਤਿਹਾਨਾਂ ’ਚੋਂ ਕੁੱਲ 600 ਅੰਕਾਂ ’ਚੋਂ 374 ਅੰਕਾਂ ਨਾਲ ਯੂਨੀਵਰਸਿਟੀ ’ਚ ਦੂਜਾ ਸਥਾਨ ਹਾਸਲ ਕੀਤਾ।
ਇਸ ਸਬੰਧੀ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਚੰਗੋਤਰਾ, ਡਾ. ਪੂਰਨਿਮਾ ਖੰਨਾ, ਡਾ. ਰੇਨੂ ਸੈਨੀ, ਡਾ. ਦਿਵਿਆ ਸ਼ਰਮਾ, ਡਾ. ਨਿਧੀ ਆਦਿ ਸਟਾਫ ਮੈਂਬਰ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …