ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸੈਂਟਰ ਪੱਧਰੀ ਖੇਡਾਂ ਦੇ ਹਾਕੀ ਖੇਡ ਮੁਕਾਬਲੇ ਜੋ ਕੇ ਸਰਕਾਰੀ ਪ੍ਰਾਇਮਰੀ ਸਕੂਲ, ਚੀਮਾਂ ਵਿੱਚ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ ਅਤੇ ਇਹ ਮੁਕਾਬਲੇ ਸੈਂਟਰ ਹੈਡ ਦਲਜੀਤ ਸਿੰਘ ਚੀਮਾਂ (ਸਰਕਾਰੀ ਪ੍ਰਾਇਮਰੀ ਸਕੂਲ, ਮਾਨਾਪੱਤੀ-ਚੀਮਾ) ਦੀ ਨਿਗਰਾਨੀ ਹੇਠ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਬੱਚਿਆਂ ਨੇ ਹਾਕੀ ਮੁਕਾਬਲਿਆਂ, ਜਿਸ ਵਿੱਚ ਅੰਡਰ 11 (ਲੜਕਿਆਂ) ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਆਪਣੀ ਚੋਣ ਬਲਾਕ ਪੱਧਰੀ ਖੇਡਾਂ ਲਈ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੌਰ ‘ਤੇ ਬੱਚਿਆ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਤੇ ਹਾਕੀ ਕੋਚ ਗੋਬਿੰਦ ਸ਼ਰਮਾ, ਕੋਚ ਯਾਦਵਿੰਦਰ ਸਿੰਘ ਅਤੇ ਡੀ.ਪੀ.ਈ ਮੰਗਤ ਰਾਏ ਹਾਜ਼ਰ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …