Friday, July 26, 2024

ਹੈਲਥ ਵੈਲਨੈਸ ਕੇਂਦਰ ਬਾਲੀਆਂ ਵਿਖੇ ਲਗਾਇਆ ਸਿਹਤ ਮੇਲਾ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਆਯੁਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜਾ ਮਨਾਇਆ ਜਾ ਰਿਹਾ ਹੈ।ਇਸ ਮੁਹਿੰਮ ਤਹਿਤ ਕਮਿਉਨਿਟੀ ਸਿਹਤ ਕੇਂਦਰਾਂ ਅਤੇ ਹੈਲਥ ਵੈਲਨੈਸ ਸੈਂਟਰਾਂ ਵਿਖੇ ਸਿਹਤ ਮੇਲੇ ਲਗਾਏ ਜਾ ਰਹੇ ਹਨ।
ਐਚ ਡਬਲਿਊ ਸੀ ਬਾਲੀਆਂ ਵਿਖੇ ਸਿਹਤ ਮੇਲੇ ਮੌਕੇ ਸੀ ਐਚ ਓ ਗਰਿਮਾ ਅਤੇ ਏ.ਐਨ.ਐਮ ਰੇਨੂ ਬਾਲਾ ਵੱਲੋਂ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਗ਼ੈਰ ਸੰਚਾਰੀ ਬਿਮਾਰੀਆਂ ਜਿਵੇਂ ਸ਼ੁਗਰ. ਬੀ.ਪੀ. ਕੈਂਸਰ ਆਦਿ ਸਬੰਧੀ ਸਕਰੀਨਿੰਗ ਕਰਨ ਦੇ ਨਾਲ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ।
ਸਿਹਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਆਭਾ ਆਈ.ਡੀ ਅਤੇ ਯੋਗ ਲਾਭਪਾਤਰੀਆਂ ਦੇ ਆਯੁਸ਼ਮਾਨ ਕਾਰਡ ਵੀ ਬਣਵਾਉਣ ਲਈ ਪ੍ਰੇਰਿਤ ਕੀਤਾ ਗਿਆ।ਮਲਟੀਪਰਪਜ਼ ਸਿਹਤ ਵਰਕਰ ਮਨਜਿੰਦਰ ਸਿੰਘ ਵਲੋਂ ਸੰਚਾਰੀ ਬਿਮਾਰੀਆਂ ਜਿਵੇਂ ਕਿ ਮਲੇਰੀਆ, ਡੇਂਗੂ, ਟੀ.ਬੀ, ਪੀਲੀਆ, ਲੈਪਰੋਸੀ ਆਦਿ ਬਾਰੇ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਜੀਵਨ ਸ਼ੈਲੀ ਵਿੱਚ ਤਬਦੀਲੀ ਲਿਆ ਕੇ ਬਿਮਾਰੀਆਂ ਤੋਂ ਬਚਾਅ ਰੱਖਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਸਰਪੰਚ ਹਰਜੀਤ ਸਿੰਘ, ਮੈਂਬਰ ਬਿੰਦਰ ਸਿੰਘ, ਮੈਂਬਰ ਤੇਜ ਕੌਰ, ਮੈਂਬਰ ਗੁਰਜੰਟ ਸਿੰਘ, ਜਗਦੇਵ ਸਿੰਘ ਮੈਂਬਰ ਰੂਪਾਹੇੜੀ ਸਮੇਤ ਸਮੂਹ ਆਸ਼ਾ ਵਰਕਰ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …