ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ
ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਯਤਨਾ ਸਦਕਾ ਇਸ ਵਾਰ ਨੈਸ਼ਨਲ ਲੋਕ ਅਦਾਲਤ 9 ਦਸੰਬਰ 2023 ਦਿਨ ਸ਼ਨੀਵਾਰ ਨੂੰ ਲੱਗਣ ਜਾ ਰਹੀ ਹੈ।
ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਇਸ ਵਿੱਚ ਪਰਿਵਾਰਕ ਕੇਸਾਂ (ਜਿਵੇਂ ਕਿ ਪਤੀ-ਪਤਨੀ ਦੇ ਆਪਸੀ ਝਗੜੇ), ਚੈਕ ਬਾਉਸ ਦੇ ਕੇਸ, ਬੈਂਕਾਂ ਦੇ ਕੇਸ, ਫਾਈਨਾਂਸ ਕੰਪਨੀਆਂ-ਬੀਮਾ ਕੰਪਨੀਆਂ, ਮੋਟਰ ਦੁਰਘਟਨਾ, ਜਮੀਨੀ ਵਿਵਾਦ, ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ।ਇਹ ਕਿ ਇਸ ਵਾਰ ਦੀ ਲੋਕ ਅਦਾਲਤ ਵਿੱਚ ਹਜ਼ਾਰਾਂ ਕੇਸ ਰਾਜ਼ੀਨਾਮੇ ਵਾਸਤੇ ਰੱਖੇ ਜਾ ਰਹੇ ਹਨ।ਇਸ ਦੇ ਨਾਲ ਹੀ ਆਪ ਸਭ ਨੂੰ ਇਹ ਸੁਨੇਹਾ ਦੇਣਾ ਚਾਹੁੰਦੀ ਹਾਂ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੇ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ।ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ।ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚੱਲਦਾ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜ਼ੀਨਾਮੇ ਲਈ ਰੱਖਿਆ ਜਾ ਸਕਦਾ ਹੈ।ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ ਅਦਾਲਤ ਵਿੱਚ ਲੰਬਿਤ ਨਾ ਹੋਵੇ ਤਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media