ਸਮਰਾਲਾ, 28 ਸਤੰਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 4 ਅਕਤੂਬਰ ਨੂੰ ਪਟਿਆਲਾ ਹੈਡ ਆਫਿਸ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਵਿੱਚ ਪਹਿਲਾਂ ਦੀ ਤਰ੍ਹਾਂ ਕਮੇਟੀ ਮੈਂਬਰਾਂ ਦੀ ਧਰਨੇ ਦੀ ਤਿਆਰੀ ਸਬੰਧੀ ਵੱਖੋ ਵੱਖਰੇ ਇਲੲਕਿਆਂ ਵਿੱਚ ਪੈਨਸ਼ਨਰਾਂ ਨੂੰ ਜਾਗਰੂਕ ਕਰਨ ਸਬੰਧੀ ਡਿਊਟੀਆਂ ਲਗਾਈਆਂ ਗਈਆਂ।ਧਰਨੇ ਨੂੰ ਵਿਸ਼ਾਲ ਰੂਪ ਦੇਣ ਲਈ ਦੋ ਵੱਡੀਆਂ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਇੱਕ ਬੱਸ ਕਟਾਣੀ ਕਲਾਂ ਤੋਂ ਅਤੇ ਦੂਜੀ ਬੱਸ ਮਾਛੀਵਾੜਾ ਸਾਹਿਬ ਤੋਂ ਸਵੇਰੇ 8:30 ਵਜੇ ਪਟਿਆਲਾ ਦੇ ਧਰਨੇ ਲਈ ਰਵਾਨਾ ਹੋਣਗੀਆਂ।
ਮੀਟਿੰਗ ਵਿੱਚ ਮੰਡਲ ਪ੍ਰਧਾਨ ਸਿਕੰਦਰ ਸਿੰਘ ਤੋੋਂ ਇਲਾਵਾ ਇੰਜ. ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ. ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਰਜਿੰਦਰਪਾਲ ਵਡੇਰਾ ਡਿਪਟੀ ਸੀ.ਏ.ਓ, ਜਗਤਾਰ ਸਿੰਘ ਪ੍ਰੈਸ ਸਕੱਤਰ, ਜਸਵੰਤ ਸਿੰਘ ਢੰਡਾ, ਭੁਪਿੰਦਰਪਾਲ ਚਹਿਲਾਂ, ਸੁਰਜੀਤ ਵਿਸ਼ਾਦ, ਇੰਜ. ਦਰਸ਼ਨ ਸਿੰਘ ਵਿੱਤ ਸਕੱਤਰ, ਦਰਸ਼ਨ ਸਿੰਘ ਕੋਟਾਲਾ, ਰਾਕੇਸ਼ ਕੁਮਾਰ ਖਮਾਣੋਂ, ਜਗਪਾਲ ਸਿੰਘ, ਪ੍ਰੇਮ ਚੰਦ ਭਲਾ ਲੋਕ, ਪ੍ਰੇਮ ਕੁਮਾਰ ਸਰਕਲ ਆਗੂ ਆਦਿ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …