ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦਾ 116ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਮਹਿਕ ਵਿੱਚ ਭਿੱਜੇ ਗੀਤ ਗਾਏ, ਕਵਿਤਾਵਾਂ ਸੁਣਾਈਆਂ ਅਤੇ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕੀਤਾ। ਵਿਦਿਆਰਥੀਆਂ ਦਾ ਉਤਸ਼ਾਹ ਇਸ ਗੱਲ ਦਾ ਪ੍ਰਤੀਕ ਸੀ ਕਿ ਸ. ਭਗਤ ਸਿੰਘ ਦੀ ਸੋਚ ਅਤੇ ਦੇਸ਼ ਪਿਆਰ ਅੱਜ ਦੀ ਪੀੜੀ ਨੂੰ ਵੀ ਦੇਸ਼ ਭਗਤੀ ਲਈ ਪ੍ਰੇਰਿਤ ਕਰਦਾ ਹੈ।
ਡਾ. ਬਬੀਤਾ (ਲਾਇਬ੍ਰੇਰੀਅਨ) ਨੇ ਬੱਚਿਆਂ ਨਾਲ ਸ਼ਹੀਦਾਂ ਦੀ ਕੁਰਬਾਨੀ ਅਤੇ ਜੀਵਨ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ।ਕਾਰਜਕਾਰੀ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੇ ਜੀਵਨ ਤੋਂ ਸੇਧ ਲੈਣ ਲਈ ਕਿਹਾ ਅਤੇ ਦੇਸ਼ ਹਿਤ ਦੇ ਕੰਮ ਕਰਨ ਲਈ ੍ਰਪੇਰਿਆ।ਮੈਡਮ ਮੰਜੂ ਕੋਚਰ ਨੇ ਸਟਾਫ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
Check Also
ਪਫ਼ਟਾ ਵਲੋਂ ਪੰਜਾਬ ਪੁਲਿਸ ਨੂੰ ਸਮਰਪਿਤ ‘ਗੁਲਦਸਤਾ’ ਪ੍ਰੋਗਰਾਮ ਦਾ ਆਯੋਜਨ
ਮੁੱਖ ਮੰਤਰੀ ਮਾਨ ਨੇ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਜਲੰਧਰ …