Saturday, April 26, 2025

ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ‘Say No to Drugs’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ

ਭੀਖੀ, 29 ਸਤੰਬਰ (ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓ ਵਲੋਂ ‘Say No to Drugs’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਨਿਭਾਉਂਦੇ ਹੋਏ, ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਇਸ ਬੁਰਾਈ ਦੇ ਵਿਰੁੱਧ ਲੜਨ ਦਾ ਪ੍ਰਣ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦਾ ਹੜ੍ਹ ਪੰਜਾਬ ਦੇ ਮੱਥੇ ‘ਤੇ ਵੱਡਾ ਕਲੰਕ ਹੈ।ਸਕੂਲ ਪ੍ਰਿੰਸੀਪਲ ਕਿਰਨ ਰਤਨ ਨੇ ਕਿਹਾ ਕਿ ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।ਇਸ ਮੌਕੇ ਨਮਨ ਸਿੰਗਲਾ ਤੋਂ ਇਲਾਵਾ ਸਮੂਹ ਸਟਾਫ਼ ਮੌਜ਼ੂਦ ਰਿਹਾ।

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …