ਭੀਖੀ, 29 ਸਤੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰਵੀਂ ਕਲਾਸ ਦੇ ਵਿਦਿਆਰਥੀ ਉਪਿੰਦਰਜੀਤ ਸਿੰਘ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਹੋਈਆਂ ਅੰਡਰ 17 ਜਿਲ੍ਹਾ ਬਾਕਸਿੰਗ ਖੇਡਾਂ ਵਿਚੋਂ ਅਲੱਗ ਅਲੱਗ ਵੇਟ ਕੈਟਾਗਰੀ ਵਿੱਚ ਭਾਗ ਲਿਆ।ਉਸ ਨੇ ਬਾਕਸਿੰਗ ਦੇ 48-50 ਕਿਲੋਗ੍ਰਾਮ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਸਟੇਟ ਲਈ ਚੁਣਿਆ ਗਿਆ।ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀ ਦੀ ਉਪਲਬਧੀ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿਚ ਹੋਰ ਉਪਲੱਬਧੀ ਹਾਸਿਲ ਕਰੇਗਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦਿਆਂ ਸਟੇਟ ਜਿੱਤਣ ਦਾ ਆਸ਼ੀਰਵਾਦ ਦਿੱਤਾ।ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਹਰਬੰਸ ਸਿੰਘ, ਕਲਾਸ ਇੰਚਾਰਜ ਪ੍ਰੋ. ਜਸਪ੍ਰੀਤ ਕੌਰ ਅਤੇ ਸਟਾਫ਼ ਹਾਜ਼ਰ ਸੀ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …