Tuesday, October 8, 2024

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਗਤਕਾ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ‘ਨੈਸ਼ਨਲ ਗਤਕਾ ਫ਼ੈਡਰੇਸ਼ਨ ਆਫ਼ ਇੰਡੀਆ’ ਦੁਆਰਾ ਆਯੋਜਿਤ ਗਤਕੇ ਮੁਕਾਬਲੇ ’ਚ ਜਿੱਤ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ ਅੰਡਰ-19 ’ਚ ਖੇਡਦਿਆਂ ਗਤਕਾ ਟੀਮ ਨੇ ਫਸਵੇਂ ਮੁਕਾਬਲੇ ’ਚ ਦੂਸਰਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਵਿਅਕਤੀਗਤ ਤੌਰ ’ਤੇ ਖੇਡਦਿਆਂ ਵਿਦਿਆਰਥੀ ਜੋਰਾਵਰ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ।ਉਨ੍ਹਾਂ ਨੇ ਗਤਕਾ ਕੋਚ ਮਨਿੰਦਰ ਸਿੰਘ ਦੁਆਰਾ ਕਰਵਾਈ ਸਖ਼ਤ ਮਿਹਨਤ ਅਤੇ ਅਭਿਆਸ ਸਦਕਾ ਵਿਦਿਆਰਥੀਆਂ ਦੀਆਂ ਸਫ਼ਲਤਾਵਾਂ ਲਈ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਗਤਕਾ ਸਵੈ-ਰੱਖਿਆ ਲਈ ਵਰਤੀ ਜਾਣ ਵਾਲੀ ਸਿੱਖ ਕਲਾ ਦਾ ਹਿੱਸਾ ਹੈ।ਗਤਕਾ ਖਿਡਾਰੀ ਨੂੰ ਮਨੁੱਖੀ ਕਦਰਾਂ ਕੀਮਤਾਂ ਦਾ ਸਤਿਕਾਰ ਕਰਨ ਅਤੇ ਭੈਅ ਰਹਿਤ ਨਿਰਸਵਾਰਥ ਤੇ ਗੁਰਮਤਿ ਅਨੁਸਾਰ ਜੀਵਨ ਬਸਰ ਕਰਨਾ ਸਿਖਾਉਂਦਾ ਹੈ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …