ਅੰਮਿ੍ਰਤਸਰ, 29 ਸਤੰਬਰ ( ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਸਮਾਜਿਕ ਵਿਗਿਆਨ ਵਿਭਾਗ ਵਲੋਂ ਵਿਸ਼ਵ ਅਲਜ਼ਾਈਮਰ ਦਿਵਸ
ਨੂੰ ਸਮਰਪਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਮੌਕੇ ਮਨੋਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੇ ਅਲਜ਼ਾਈਮਰ ਰੋਗ ਦੇ ਲੱਛਣਾਂ, ਕਾਰਨਾਂ ਅਤੇ ਇਲਾਜ ਸਬੰਧੀ ਵੱਖ-ਵੱਖ ਆਈਟਮਾਂ ਤਿਆਰ ਕੀਤੀਆਂ।
ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਅਲਜ਼ਾਈਮਰ ਨਾਲ ਪੀੜਤ ਆਪਣੇ ਬਜ਼ੁਰਗਾਂ ਪ੍ਰਤੀ ਪਿਆਰ, ਸਤਿਕਾਰ ਅਤੇ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਅਸੀ ਆਪਣੇ ਅੰਦਰ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰ ਸਕੀਏ।
ਮਨੋਵਿਗਿਆਨ ’ਚ ਸਹਾਇਕ ਪ੍ਰੋ: ਡਾ. ਪੁਨੀਤ ਕੌਰ ਨੇ ਸਮਾਗਮ ਦੀ ਮੇਜ਼ਬਾਨੀ ਕਰਦਿਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਅਪੀਲ ਕੀਤੀ ਕਿ ਅਲਜ਼ਾਈਮਰ ਵਿਸ਼ਵ ਭਰ ’ਚ ਇਕ ਸਿਹਤ ਸੰਕਟ ਹੈ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ।ਇਸ ਮੌਕੇ ਸ੍ਰੀਮਤੀ ਰਵਿੰਦਰ ਕੌਰ, ਡਾ. ਚੰਚਲ ਬਾਲਾ, ਡਾ. ਮਨਬੀਰ ਕੌਰ, ਡਾ. ਜਸਵਿੰਦਰ ਸਿੰਘ, ਡਾ. ਅਜੈਪਾਲ ਕੌਰ, ਡਾ. ਰਾਜਵਿੰਦਰ ਕੌਰ, ਡਾ. ਨਿਹਾਰਿਕਾ, ਡਾ. ਸਵਰਨਜੀਤ ਕੌਰ, ਸ੍ਰੀਮਤੀ ਕੰਵਲਜੀਤ ਕੌਰ ਆਦਿ ਸਟਾਫ਼ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media