ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਦੇ ਬਲੱਡ ਵਿੰਗ ਅਤੇ ਜੀਵਨ ਆਸ਼ਾ ਵੈਲਫੇਅਰ ਕਲੱਬ ਵਲੋਂ ਰਾਸ਼ਟਰੀ ਸਵੈ-ਇਛੁੱਕ ਖੂਨਦਾਨ
ਦਿਵਸ ਮੌਕੇ ਸੁਰਿੰਦਰ ਲਾਂਬਾ ਐਸ.ਐਸ.ਪੀ ਸਾਹਿਬ ਦੀ ਅਗਵਾਈ ਵਿੱਚ ਸਥਾਨਕ ਸਿਵਲ ਹਸਪਤਾਲ ਸੰਗਰੂਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਇਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਪਰਮਿੰਦਰ ਕੌਰ ਸਿਵਲ ਸਰਜਨ ਸੰਗਰੂਰ ਅਤੇ ਡਾ. ਕਿਰਪਾਲ ਸਿੰਘ ਐਸ.ਐਮ.ਓ ਸੰਗਰੂਰ ਨੇ ਇਸ ਖਾਸ ਦਿਨ ਮੌਕੇ ਖੂਨਦਾਨੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾਂ ਨੂੰ ਇਸ ਨੇਕ ਕੰਮ ਲਈ ਮੈਡਲ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਵੀ ਕੀਤਾ।
ਸਹਾਰਾ ਮੈਡੀਕਲ ਵਿੰਗ ਦੇ ਡਾਇਰੈਕਟਰ ਦਿਨੇਸ਼ ਗਰੋਵਰ, ਹਰੀਸ਼ ਕੁਮਾਰ ਹੈਪੀ, ਮੈਂਡੀ ਅਤੇ ਧਨਵੰਤ ਕੁਮਾਰ ਨੇ ਕਿਹਾ ਕਿ ਉਨਾਂ ਦੇ ਵਲੰਟੀਅਰਾਂ ਵਲੋਂ ਲਗਾਤਾਰ ਐਮਰਜੈਂਸੀ ਸੇਵਾਵਾਂ, ਅਪਰੇਸ਼ਨਾਂ ਅਤੇ ਥੈਲਸੀਮੀਆ ਦੇ ਮਰੀਜ਼ਾਂ ਨੂੰ ਖੂਨ ਮੁਹੱਈਆ ਕਰਵਾਇਆ ਜਾਂਦਾ ਹੈ, ਤਾਂ ਜੋ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕੇ।ਇਸ ਮੌਕੇ ਬਲੱਡ ਬੈਂਕ ਇੰਚਾਰਜ਼ ਡਾ. ਪਲਵੀ, ਡਾ. ਹਿਮਾਂਸ਼ੂ, ਅਸ਼ੋਕ ਕੁਮਾਰ ਸ਼ਰਮਾ ਜਨਰਲ ਸਕੱਤਰ, ਬਲਰਾਜ ਬਾਜ਼ੀ ਸਮਾਜ ਸੇਵੀ, ਰਕੇਸ਼ ਕੁਮਾਰ, ਵਾਸ਼ੂ ਸ਼ਰਮਾ, ਅਮਨ ਮਲਹੋਤਰਾ, ਮੀਨਾਕਸ਼ੀ ਚਾਵਲਾ, ਕਰਮਜੀਤ ਕੌਰ, ਗੁਰਤੇਜ ਸਿੰਘ ਖੇਤਲਾ ਦਾ ਇਸ ਕੈਂਪ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਰਿਹਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media