ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ।ਸਿਵਲ ਸਰਜਨ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਪੰਜਾਬ ਵਿੱਚ ਨੈਸ਼ਨਲ ਨਾਨ ਕਮਿਊਨੀਕੇਬਲ ਡਿਜ਼ੀਜ਼ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।ਇਕ ਅੰਕੜੇ ਅਨੂਸਾਰ ਭਾਰਤ ਵਿੱਚ ਹਰ ਸਾਲ ਤਕਰੀਬਨ 2 ਲੱਖ ਤੋਂ ਵੱਧ ਲੋਕਾਂ ਦੀ ਦਿਲ ਦੀ ਸਰਜਰੀ ਹੋ ਰਹੀ ਹੈ ਤੇ ਹਰ ਸਾਲ 10% ਵਾਧਾ ਹੋ ਰਿਹਾ ਹੈ।ਉਨਾਂ ਨੇ ਕਿਹਾ ਕਿ ਸਾਨੂੰ ਹਰ ਦਿਨ 30-45 ਮਿੰਟ ਦੀ ਕਸਰਤ ਕਰਨੀ ਚਾਹੀਦੀ ਹੈ।ਜਿਸ ਨਾਲ ਸ਼ਰੀਰ ਤੰਦਰੂਸਤ ਰਹਿੰਦਾ ਹੈ।ਜੇਕਰ ਆਪਣੇ ਦਿਲ ਨੂੰ ਬਿਮਾਰੀਆਂ ਤੋ ਬਚਾਉਣਾ ਹੈ ਤਾਂ ਇਸ ਵਸਤੇ ਸਾਨੂੰ ਆਪਣੀਆਂ ਖਾਣ ਪੀਣ ਦੀਆਂ ਚੰਗੀਆਂ ਆਦਤਾਂ ਨੂੰ ਅਪਨਾੳਣਾ ਚਾਹੀਦਾ ਹੈ।ਆਪਣੇ ਸਰੀਰ ਦੇ ਭਾਰ ਮੁਤਾਬਿਕ ਕੈਲਰੀਜ਼ ਦਾ ਸੇਵਨ ਕਰਨਾ ਚਹੀਦਾ ਹੈ।ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਨੇ ਕਿਹਾ ਕਿ ਸਭ ਨੂੰ 35 ਤੋਂ 40 ਸਾਲ ਦੀ ਉਮਰ ਬਾਅਦ ਆਪਣਾ ਰੁਟੀਨ ਚੈਕਅੱਪ ਅਤੇ ਆਪਣੇ ਸਾਰੇ ਹੀ ਟੈਸਟ ਸਮੇਂ-ਸਮਂੇ ‘ਤੇ ਕਰਵਾਣੇ ਚਾਹੀਦੇ ਹਨ ਅਤੇ ਕਦੇ ਵੀ ਸੈਲਫ ਮੈਡੀਕੇਸ਼ਨ ਨਹੀ ਕਰਨੀ ਚਾਹੀਦੀ।
ਇਸ ਅਵਸਰ ‘ਤੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ, ਜਿਲਾ੍ਹ ਸਿਹਤ ਅਫਸਰ ਡਾ. ਜਸਪਾਲ ਸਿੰਘ, ਡਾ. ਨਵਦੀਪ ਕੌਰ, ਡਿਪਟੀ ਮਾਸ ਮੀਡੀਆ ਅਫਸਰ ਸੁਖਵਿੰਦਰ ਕੌਰ, ਮਨਦੀਪ ਕੌਰ ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …