ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਵਧੀਕ ਸਕੱਤਰ ਸਿਮਰਜੀਤ ਸਿੰਘ, ਖਜਾਨਚੀ ਮੁਖਤਾਰ ਸਿੰਘ ਕੁਹਾੜਕਾ, ਗੁਰਦੁਆਰਾ ਇੰਸਪੈਕਟਰ ਗੁਰਚਰਨ ਸਿੰਘ ਤੇ ਲਖਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸਕੱਤਰ. ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰੀਆ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਿਜੈ ਸਿੰਘ, ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਪਰਮਜੀਤ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਰਾਜਿੰਦਰ ਸਿੰਘ ਰੂਬੀ ਅਟਾਰੀ, ਸੁਰਿੰਦਰ ਸਿੰਘ ਕਿਸ਼ਨਪੁਰਾ, ਮੈਨੇਜਰ ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ …