Saturday, July 27, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਭਾਈ ਘਨੱਈਆ ਜੀ ਦੇ ਪਰਲੋਕ ਗਮਨ ਨੂੰ ਸਮਰਪਿਤ ਗਤੀਵਿਧੀਆਂ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਦੇ ਪਰਲੋਕ ਗਮਨ ਨੂੰ ਸਮਰਪਿਤ ਸਕੂਲ ਦੇ ਸੀਨੀਅਰ ਵਿੰਗ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਦੱਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਅੰਤਰ ਹਾਊਸ ਕਾਵਿ-ਉਚਾਰਨ ਮੁਕਾਬਲੇ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਭਾਈ ਘਨ੍ਹਈਆ ਜੀ ਦੇ ਸੇਵਾ ਨੂੰ ਸਮਰਪਿਤ ਸੁੰਦਰ-ਲਿਖਣ ਮੁਕਾਬਲੇ ਅਤੇ ਭਾਈ ਘਨ੍ਹਈਆ ਜੀ ਦੇ ਸੇਵਾ ਕਰਨ ਦੇ ਦ੍ਰਿਸ਼ ਬਣਵਾਏ ਗਏ।ਸਕੂਲ ਦੇ ਪਿ੍ਰੰਸੀਪਲ ਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਭਾਈ ਘਨ੍ਹਈਆ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੀ ਸੇਵਾ ਭਾਵਨਾ ਤੋਂ ਸੇਧ ਲੈ ਕੇ ਸੇਵਾ ਕਰਨ ਅਤੇ ਗੁਰਸਿਖੀ ਵਾਲਾ ਜੀਵਨ ਜੀਉਣ ਦੀ ਪ੍ਰੇਰਨਾ ਦਿੱਤੀ।ਕਾਵਿ ਉਚਾਰਨ ਮੁਕਾਬਲੇ ਵਿੱਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ, ਸਾਹਿਬਜਾਦਾ ਫਤਹਿ ਸਿੰਘ ਹਾਊਸ ਨੇ ਦੂਜਾ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਤੀਜ਼ਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਹੌਸਲਾ ਅਫਜਾਈ ਸਥਾਨ ਹਾਸਲ ਕੀਤਾ।ਜੇਤੂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਪੰਜਾਬੀ ਅਤੇ ਕਲਾ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰਿੰਸੀਪਲ ਮਨਦੀਪ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …