ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ 1 ਅਕਤੂਬਰ 2023 ਨੂੰ `ਸਵੱਛਤਾ ਹੀ ਸੇਵਾ` ਮੁਹਿੰਮ ਵਿੱਚ ਹਿੱਸਾ ਲਿਆ।ਪ੍ਰੋਗਰਾਮ ਵਿੱਚ ‘ਇੱਕ ਘੰਟਾ ਇੱਕ ਦਿਨ ਇੱਕ ਸਾਥ` ਦੇ ਤਹਿਤ ਸਫਾਈ ਲਈ ਇੱਕ ਘੰਟਾ ਕਿਰਤ ਦਾਨ ਕਰਨ ਦਾ ਸੱਦਾ ਦਿੱਤਾ ਗਿਆ।ਵਿਦਿਆਰਥੀਆਂ ਵਲੋਂ ਬੈਨਰ ਅਤੇ ਪੋਸਟਰ ਲੈ ਕੇ ਰੈਲੀ ਕੱਢੀ ਗਈ।ਸਲਾਈਟ ਕੰਪਲੈਕਸ ਦੇ ਅੰਦਰ ਨਿਰਧਾਰਤ ਥਾਵਾਂ `ਤੇ ਸਫਾਈ ਮੁਹਿੰਮ ਚਲਾਈ ਗਈ।ਇਸ ਪ੍ਰੋਗਰਾਮ ਵਿੱਚ 65 ਦੇ ਕਰੀਬ ਲੜਕੇ ਅਤੇ ਲੜਕੀਆਂ, ਸਕੂਲ ਦੇ ਅਧਿਆਪਕਾਂ, ਪ੍ਰਿੰਸੀਪਲ ਅਤੇ ਸਲਾਈਟ ਡਾਇਰੈਕਟਰ ਪ੍ਰੋਫੈਸਰ ਮਣੀਕਾਂਤ ਪਾਸਵਾਨ ਨੇ ਸ਼ਮੂਲੀਅਤ ਕੀਤੀ।ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸਫਾਈ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।ਸਾਰਿਆਂ ਨੇ ਸਵੱਛਤਾ ਪ੍ਰਤੀ ਵਚਨਬੱਧ ਹੋਣ ਦੀ ਸਹੁੰ ਚੁੱਕੀ।
Check Also
ਲੋਕ ਕਲਾ ਮੰਚ ਵਲੋਂ ਮਰਹੂਮ ਗਾਇਕ ਜਨਾਬ ਕੁਲਦੀਪ ਮਾਣਕ ਦੇ ਸਪੁੱਤਰ ਯੁਧਵੀਰ ਮਾਣਕ ਦਾ ਸਨਮਾਨ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬੀ ਗਾਇਕੀ ਦੇ ਬਾਦਸ਼ਾਹ ਮਰਹੂਮ ਕੁਲਦੀਪ ਮਾਣਕ …