Tuesday, December 5, 2023

ਲੌਂਗੋਵਾਲ ਵਿਖੇ ਅੱਜ ਚਲਾਈ ਜਾਵੇਗੀ ਸਫਾਈ ਮੁਹਿੰਮ – ਪ੍ਰਧਾਨ ਪਰਮਿੰਦਰ ਕੌਰ ਬਰਾੜ

ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ਨੂੰ ਰਾਸ਼ਟਰੀ ਪੱਧਰ `ਤੇ ਵਿਸ਼ੇਸ਼ ਸਵੱਛਤਾ ਮੁਹਿੰਮ `ਇੱਕ ਤਰੀਕ, ਇਕ ਘੰਟਾ, ਇਕ ਸਾਥ ਸਫਾਈ ਮੁਹਿੰਮ ਚਲਾਈ ਗਈ।ਨਗਰ ਕੌਂਸਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੇ ਸਫਾਈ ਕਰਮੀਆਂ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਆਪ ਝਾੜੂ ਫੜ ਕੇ ਸਫਾਈ ਕੀਤੀ।ਉਹਨਾਂ ਕਿਹਾ ਕਿ ਉਹ ਕੂੜਾ ਰਹਿਤ ਅਤੇ ਸਾਫ਼-ਸੁਥਰਾ ਵਾਤਾਵਰਨ ਸਿਰਜਣ ਯਤਨਸ਼ੀਲ ਹਨ, ਪਰ ਇਸ ਲਈ ਕਸਬੇ ਦੇ ਲੋਕ ਵੀ ਸਾਡਾ ਸਹਿਯੋਗ ਕਰਨ ਤਦ ਹੀ ਇਹ ਸੰਭਵ ਹੋ ਸਕਦਾ ਹੈ।ਇਸ ਮੁਹਿੰਮ ਵਿੱਚ ਸਮਾਜਸੇਵੀ ਸੰਸਥਾਵਾਂ ਨੇ ਵੀ ਆਪਣੇ ਵਲੋਂ ਸ਼ਮੂਲੀਅਤ ਕੀਤੀ ਗਈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫਾਫਿਆਂ, ਪਲਾਸਟਿਕ ਥਰਮੋਕੋਲ ਆਦਿ ਦੀ ਵਰਤੋਂ ਨਾ ਕਰਨ ਅਤੇ ਕੂੜਾ ਨਾ ਸਾੜਨ ਤੋਂ ਵੀ ਵਰਜ਼ਿਤ ਕੀਤਾ।
ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਗੁਰਮੀਤ ਸਿੰਘ ਲੱਲੀ, ਮੈਡਮ ਰੀਨਾ ਰਾਣੀ ਕੌਂਸਲਰ, ਸੁਸ਼ਮਾ ਰਾਣੀ, ਕੌਂਸਲਰ ਮੇਲਾ ਸਿੰਘ ਸੂਬੇਦਾਰ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਸਿਸ਼ਨਪਾਲ ਗਰਗ, ਕੌਂਸਲਰ, ਮਾਨਵ ਸੇਵਾ ਚੈਰੀਟੇਬਲ ਸੁਸਾਇਟੀ ਤੋਂ ਤਰਨਬੀਰ ਸਿੰਘ ਖੰਨਾ, ਰੀਤੂ ਸ਼ਰਮਾ, ਗੁਰਮੀਤ ਸਿੰਘ ਫੌਜੀ, ਮਨਦੀਪ ਸਿੰਘ ਸੱਲਣ, ਬਲਕਾਰ ਸਿੰਘ ਤੇ ਸਤਵੀਰ ਸਿੰਘ ਚੀਮਾ ਮੌਜ਼ੂਦ ਸਨ।

Check Also

ਲੋਕ ਕਲਾ ਮੰਚ ਵਲੋਂ ਮਰਹੂਮ ਗਾਇਕ ਜਨਾਬ ਕੁਲਦੀਪ ਮਾਣਕ ਦੇ ਸਪੁੱਤਰ ਯੁਧਵੀਰ ਮਾਣਕ ਦਾ ਸਨਮਾਨ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬੀ ਗਾਇਕੀ ਦੇ ਬਾਦਸ਼ਾਹ ਮਰਹੂਮ ਕੁਲਦੀਪ ਮਾਣਕ …