ਅੰਮ੍ਰਿਤਸਰ 2 ਅਕਤੂਬਰ (ਸੁਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਹੈ
ਕਿ ਕੇਂਦਰ ਵਲੋਂ 4 ਅਕਤੂਬਰ 2023 ਨੂੰ ਪਰਾਲੀ ਪ੍ਰਬੰਧਨ ਉਪਰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਡਾ. ਸਤਿਬੀਰ ਸਿੰਘ ਗੋਸਲ ਮਾਨਯੋਗ ਉਪ-ਕੁਲਪਤੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। ਸਾਰੇ ਕਿਸਾਨ ਵੀਰਾਂ ਨੰ ਬੇਨਤੀ ਹੈ ਕਿ ਇਸ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।ਮੇਲੇ ਵਿੱਚ ਵੱਖ-ਵੱਖ ਵਿਭਾਗ ਜਿਵੇਂ ਕਿ ਖੇਤੀਬਾੜੀ, ਪਸ਼ੂ ਪਾਲਣ, ਬਾਗਬਾਨੀ, ਖੇਤੀ ਮਸ਼ੀਨਰੀ ਆਦਿ ਹਿੱਸਾ ਲੈਣਗੇ।ਸਾਇੰਸਦਾਨਾਂ ਵਲੋਂ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਜਾਵੇਗਾ।ਕਿਸਾਨ ਵੀਰ ਇਸ ਮੇਲੇ ਵਿੱਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media