ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਡਾਇਰੈਕਟਰ ਐਜੂਕੇਸ਼ਨ ਅਤੇ ਪਿ੍ਰੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ । ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਨਾਮੁਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਕਥਾ ਕੀਤੀ ਅਤੇ ਉਨ੍ਹਾਂ ਦੀ ਅਦੁੱਤੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਸਮਾਗਮ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਵੱਲੋਂ ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਨੂੰ ਉਨ੍ਹਾਂ ਦੀਆਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਤਜਿੰਦਰ ਸਿੰਘ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਦੇ ਮੈਂਬਰ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਹਨ।ਉਹ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੁਆਰਾ ਆਯੋਜਿਤ ਸਲਾਨਾ ਕੀਰਤਨ ਦਰਬਾਰ ਅਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਅਵਤਾਰ ਪੁਰਬ ਦੇ ਮੌਕੇ ਤੇ ਆਯੋਜਿਤ ਨਗਰ ਕੀਰਤਨ ਵਿੱਚ ਤਹਿਦਿਲੋਂ ਸੇਵਾ ਨਿਭਾਉਂਦੇ ਹਨ।ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਵੱਲੋਂ ਸਮੂਹ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ ਗਿਆ।ਸਮਾਗਮ ਵਿੱਚ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਨਿਰੰਜਨ ਸਿੰਘ, ਹਰਮਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ, ਅੰਮ੍ਰਿਤਸਰ ਸ਼ਹਿਰ ਦੇ ਕੋਟ ਖਾਲਸਾ, ਅਮਨ ਐਵਨਿਊ, ਸੰਧੂ ਕਲੌਨੀ, ਛੇਹਰਟਾ ਸਾਹਿਬ ਅਤੇ ਪਿੰਡ ਘਨੂਪੁਰ ਕਾਲੇ ਤੋਂ ਸੰਗਤ ਬਸਾਂ ਰਾਹੀਂ ਵਿਸ਼ੇਸ਼ ਤੌਰ ਤੇ ਪਹੁੰਚੀ । ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …