Sunday, December 22, 2024

ਜਿਲ੍ਹੇ ਦੇ 25 ਫੀਸਦੀ ਪਿੰਡ ਹੋਏ ਓ.ਡੀ.ਐਫ ਪਲੱਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜੇ ਦੇ ਸਹੀ ਨਿਪਟਾਰੇ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਠੋਸ ਅਤੇ ਤਰਲ ਕੂੜੇ ਦੀ ਮੈਨਜਮੈਟ ਲਈ ਪ੍ਰੋਜੈਕਟ ਬਣਾਏ ਜਾ ਰਹੇ ਹਨ ਅਤੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਕੀਤਾ ਜਾਣਾ ਹੈ।
ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਦੱਸਿਆ ਕਿ ਜਿਲ੍ਹੇ ਦੇ 25 ਫੀਸਦ ਪਿੰਡਾਂ ਨੂੰ ਓ.ਡੀ.ਐਫ ਪਲੱਸ ਕੀਤਾ ਜਾ ਚੁੱਕਾ ਹੈ।ਜਿਲੇ ਦੇ 704 ਪਿੰਡਾਂ ਵਿਚੋਂ 191 ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰ ਦਿੱਤਾ ਗਿਆ ਹੈ।ਅਗਲਾ ਟੀਚਾ ਜਿਲ੍ਹੇ ਦੇ 50 ਫੀਸਦ ਪਿੰਡਾਂ ਨੂੰ 30 ਅਕਤੂਬਰ 2023 ਤੱਕ ਓ.ਡੀ.ਐਫ ਪਲੱਸ ਕਰਨ ਦਾ ਮਿੱਥਿਆ ਗਿਆ ਹੈ, ਜੋ ਕਿ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …