Thursday, September 17, 2026

ਅਨਾਜ ਮੰਡੀਆਂ ‘ਚ ਝੋਨੇ ਦੀ ਸੁਚਾਰੂ ਖਰੀਦ ਲਈ ਕੋਈ ਲਾਪਰਵਾਹੀ ਨਾ ਵਰਤੀ ਜਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਅਦਾਇਗੀ, ਟਰਾਂਸਪੋਰਟੇਸ਼ਨ, ਲੇਬਰ ਅਤੇ ਬਾਰਦਾਨੇ ਦੀ ਉਪਲੱਬਧਤਾ ਆਦਿ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਸਾਰੇ ਅਧਿਕਾਰੀਆਂ ਨੂੰ ਜਾਣੂ ਕਰਾਉਂਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਕੁੱਝ ਦਿਨਾਂ ਵਿੱਚ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਹੋ ਜਾਵੇਗੀ।ਕਿਸੇ ਵੀ ਮੰਡੀ ਵਿੱਚ ਆਪਣੀ ਜਿਣਸ ਵੇਚਣ ਲਈ ਆਉਣ ਵਾਲੇ ਕਿਸਾਨਾਂ, ਮਜ਼ਦੂਰਾਂ ਸਮੇਤ ਹੋਰ ਵਰਗਾਂ ਲਈ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣ ਦੀ ਹਦਾਇਤ ਵੀ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ 47 ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਜਾਣੀ ਹੈ ਅਤੇ ਇਥੇ ਸੁਚਾਰੂ ਖਰੀਦ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਖਰੀਦ ਕਾਰਜ਼ਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰ੍ਰਸ਼ਾਸਨ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਾਰੇ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਜਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਵੇਲੇ ਤੱਕ 26 ਮੰਡੀਆਂ ਵਿੱਚ ਝੋਨੇ ਦੀ ਅਗੇਤੀ ਪੱਕਣ ਵਾਲੀ ਕਿਸਮ ਆ ਚੁੱਕੀ ਹੈ ਅਤੇ 15 ਲੱਖ ਕੁਇੰਟਲ ਬਾਸਮਤੀ ਦੀ ਖਰੀਦ ਵਪਾਰੀਆਂ ਵਲੋਂ ਕੀਤੀ ਵੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਝੋਨੇ ਦੀ ਸਰਕਾਰੀ ਖਰੀਦ ਲਈ ਵੀ ਸਾਰੀਆਂ ਏਜੰਸੀਆਂ ਤਿਆਰ ਹਨ।

 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …