Thursday, September 17, 2026

ਕੈਬਨਿਟ ਮੰਤਰੀ ਧਾਲੀਵਾਲ ਸੇਵਾਮੁਕਤ ਫੌਜੀ ਦੇ ਘਰ ਦਾ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਬੀਤੇ ਦਿਨੀ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੋਵਾਲ ਵਿਖੇ ਦੇਰ ਰਾਤ ਅਚਾਨਕ ਇਕ ਘਰ ਅਤੇ ਦੁਕਾਨ ਨੂੰ ਅੱਗ ਲੱਗਣ ਨਾਲ ਸੇਵਾ ਮੁਕਤ ਫੌਜੀ ਹਰਜੀਤ ਸਿੰਘ ਦਾ 15 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਸੀ।ਜਿਸ ਦਾ ਅੱਜ ਵਿਸ਼ੇਸ਼ ਤੌਰ ‘ਤੇ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜੇ ਅਤੇ ਪਰਿਵਾਰ ਨਾਲ ਹਮਦਰਦੀ ਨਾਲ ਪ੍ਰਗਟਾਵਾ ਕੀਤਾ।
ਕੈਬਨਿਟ ਮੰਤਰੀ ਨੇ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਸਰਕਾਰ ਤੁਹਾਡੇ ਨਾਲ ਖੜੀ ਹੈ ਅਤੇ ਤੁਹਾਡੇ ਹੋਏ ਨੁਕਸਾਨ ਦੀ ਜੋ ਭਰਪਾਈ ਹੋ ਸਕੇਗੀ, ਉਹ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ।ਧਾਲੀਵਾਲ ਨੇ ਮੌਕੇ ‘ਤੇ ਮੌਜ਼ੂਦ ਤਹਿਸੀਲਦਾਰ ਨੂੰ ਆਦੇਸ਼ ਦਿੱਤਾ ਕਿ ਅੱਗ ਲੱਗਣ ਨਾਲ ਹੋਏ ਨੁਕਸਾਨ ਦਾ ਐਸਟੀਮੇਟ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇ।ਉਹ ਮੁੱਖ ਮੰਤਰੀ ਰਾਹਤ ਫੰਡਜ਼ ਵਿਚੋਂ ਇਸ ਪਰਿਵਾਰ ਦੀ ਮਦਦ ਕਰਵਾਉਣਗੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …