Tuesday, September 15, 2026

ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 10 ਗੋਲਡ ਮੈਡਲ ਅਤੇ 1 ਸਿਲਵਰ ਮੈਡਲ ਹਾਸਲ ਕੀਤਾ।
ਦਵਿੰਦਰ ਸਿੰਘ ਨੇ ਅੰਡਰ-14 ਉਮਰ ਵਰਗ ਵਿਚ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਗੋਲਡ ਮੈਡਲ ਹਾਸਲ ਕੀਤਾ।ਕ੍ਰਿਸ਼ਿਕਾ ਕੌਰ ਨੇ ਸਿੰਗਲ ਸੋਟੀ ਵਿਅਕਤੀਗਤ ਅੰਡਰ-14 ਉਮਰ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ।
ਜਸਮੀਤ ਕੌਰ ਨੇ ਫਰੀ ਸਟਿਕ ਦੇ ਵਿਅਕਤੀਗਤ ਮੁਕਾਬਲੇ ਅੰਡਰ-14 ਉਮਰ ਵਰਗ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ।ਮਨਕੀਰਤ ਕੌਰ ਅਤੇ ਗੁਰਨੀਤ ਕੌਰ ਨੇ ਸਿੰਗਲ ਸੋਟੀ ਟੀਮ ਈਵੈਂਟ ਅੰਡਰ-17 ਉਮਰ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ।
ਪਵਨੀਤ ਕੌਰ, ਜੈਸਮੀਨ ਕੌਰ, ਇਸ਼ਪ੍ਰੀਤ ਕੌਰ ਅਤੇ ਇੰਦਰਪ੍ਰੀਤ ਕੌਰ ਨੇ ਫਰੀ ਸੋਟੀ ਟੀਮ ਈਵੈਂਟ ਅੰਡਰ-17 ਉਮਰ ਵਰਗ ਵਿੱਚ ਸੋਨ ਤਗਮੇ ਹਾਸਲ ਕੀਤੇ।
ਇਸ਼ਪ੍ਰੀਤ ਕੌਰ ਨੇ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਅੰਡਰ-17 ਉਮਰ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ।
ਮਨਕੀਰਤ ਕੌਰ ਨੇ ਸਿੰਗਲ ਸੋਟੀ ਵਿਅਕਤੀਗਤ ਅੰਡਰ-17 ਉਮਰ ਵਰਗ ਵਿੱਚ ਗੋਲਡ ਮੈਡਲ ਹਾਸਲ ਕੀਤਾ।
ਅਕਾਲ ਅਕੈਡਮੀ ਕਮਾਲਪੁਰ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ ਅਤੇ ਕੋਚ ਸਰਦਾਰ ਸ਼ੈਰੀ ਸਿੰਘ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਸੰਵਿਧਾਨ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਿਖੇ ‘ਸੰਵਿਧਾਨ …