ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ ਨਵੀ ਦਿੱਲੀ ਤੋਂ ਮਾਨਤਾ ਪ੍ਰਾਪਤ) ਦੇ
ਕੈਂਪਸ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਗਾਂਧੀ ਜੈਅੰਤੀ ਧੂਮਧਾਮ ਨਾਲ ਮਨਾਈ ਗਈ।ਵਿਦਿਆਰਥੀਆਂ ਵਲੋਂ ਧਰਮ ਨਿਰਪੱਖਤਾ ਦਾ ਸੰਦੇਸ਼ ਦੇਣ ਲਈ ਸਰਬ ਧਰਮ ਦੀ ਪ੍ਰਾਰਥਨਾ ਕੀਤੀ।ਗਾਂਧੀ ਜੈਅੰਤੀ ਮੌਕੇ ਬੱਚਿਆਂ ਦੀ ਪੇਂਟਿੰਗ ਅਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਦੀ ਜੀਵਨੀ ਅਤੇ ਵਿਚਾਰ ਧਾਰਾਵਾਂ ਨੂੰ ਦਰਸਾਉਣ ਲਈ ਇੱਕ ਨਾਟਕ ਅਤੇ ਵੈਸ਼ਨਵ ਜਨ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਦਿੱਤੀ।
ਬੱਚਿਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ ਉਪਰ ਰੌਸ਼ਨੀ ਪਾਉਂਦੇ ਹੋਏ ਦੱਸਿਆ ਕਿ ਹਰ ਇਕ ਦੇ ਮਨ `ਚ ਇਹ ਵਿਚਾਰ ਕਿ ਸਵੱਛਤਾ ਸਭ ਤੋਂ ਅੱਗੇ ਹੈ ਅਤੇ ਮਨੁੱਖਤਾ ਦੀ ਸੇਵਾ ਇਸ ਤੱਕ ਪਹੁੰਚਣ ਲਈ ਪਹਿਲਾ ਕਦਮ ਹੈ।ਉਹ ਤਬਦੀਲੀ ਬਣੋ ਜੋ ਤੁਸੀਂ ਸੰਸਾਰ `ਚ ਦੇਖਣਾ ਚਾਹੁੰਦੇ ਹੋ।ਗਾਂਧੀ ਜੀ ਨੇ ਦੱਖਣੀ ਅਫਰੀਕਾ `ਚ ਪ੍ਰਵਾਸੀ ਭਾਰਤੀਆਂ ਦੇ ਅਧਿਕਾਰਾਂ ਅਤੇ ਬ੍ਰਿਟਿਸ਼ ਸ਼ਾਸਕਾਂ ਦੀ ਰੰਗ-ਭੇਦ ਦੀ ਨੀਤੀ ਵਿਰੁੱਧ ਅੰਦੋਲਨ ਕੀਤੇ।ਅਜ਼ਾਦੀ ਦੇ ਸੰਗਰਸ਼਼ ਦੌਰਾਨ ਗਾਂਧੀ ਜੀ ਵਲੋਂ ਕਈ ਅੰਦੋਲਨ ਕੀਤੇ ਗਏ।ਜਿਵੇਂ ਕਿ ਚੰਪਾਰਣ ਅੰਦੋਲਨ, ਨਮਕ ਸੱਤਿਆਗ੍ਰਹਿ, ਭਾਰਤ ਛੱਡੋ ਅੰਦੋਲਨ, ਅਸਹਿਯੋਗ ਅੰਦੋਲਨ, ਸਿਵਲ ਨਾਫਰਮਾਨੀ ਅੰਦੋਲਨ।ਐਜੂਕੇਸ਼ਨ ਸਿਸਟਮ ਦਾ ਆਧੁਨਿਕੀਕਰਨ ਵਿੱਚ ਵੀ ਗਾਂਧੀ ਜੀ ਦਾ ਅਹਿਮ ਰੋਲ ਰਿਹਾ ਹੈ।
ਇਸ ਦੌਰਾਨ ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਨੌਜਵਾਨਾਂ ਨੂੰ ਇਸ ਪ੍ਰੀਖਿਆ ਦੀ ਘੜੀ `ਚ ਉਨ੍ਹਾਂ ਦੇ ਦਰਸਾਏ ਮਾਰਗ `ਤੇ ਚੱਲਣ ਦਾ ਸੱਦਾ ਦਿੱਤਾ।ਉਨ੍ਹਾਂ ਮਹਾਤਮਾ ਗਾਂਧੀ ਦੀ ਪ੍ਰਸੰਗਿਕਤਾ `ਤੇ ਕਿਹਾ ਕਿ ਸਵਦੇਸ਼ੀ, ਸਵੱਛਤਾ ਦੇ ਸਿਧਾਂਤ ਮੌਜ਼ੂਦਾ ਸੰਸਾਰ ਵਿੱਚ ਸਭ ਤੋਂ ਵੱਧ ਪ੍ਰਸੰਗਿਕ ਹੋ ਗਏ ਹਨ।ਉਨ੍ਹਾਂ ਦੇ ਸ਼ਬਦਾਂ `ਤੇ ਜ਼ੋਰ ਦਿੱਤਾ ਕਿ ਜੇ ਤੁਸੀਂ ਇਸ ਸੰਸਾਰ ਵਿਚ ਤਬਦੀਲੀ ਦੀ ਇੱਛਾ ਰੱਖਦੇ ਹੋ, ਤਾਂ ਸਭ ਤੋਂ ਪਹਿਲਾਂ ਤੁਹਾਨੂੰ ਉਹ ਤਬਦੀਲੀ ਹੋਣੀ ਚਾਹੀਦੀ ਹੈ।ਜੋ ਤੁਸੀਂ ਚਾਹੁੰਦੇ ਹੋ, ਸੱਚ ਬੋਲਣ ਅਤੇ ਏਕਤਾ ਦੀਆਂ ਭਾਵਨਾਵਾਂ ਨੂੰ ਪੇਸ਼ ਕਰਨਾ ਚਾਹੀਦਾ ਹੈ।
ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਨਵੀਨ ਕੁਮਾਰ ਮੌਜ਼ੂਦ ਸਨ। ਮੈਨੇਜਮੈਂਟ ਮੈਂਬਰਾਂ ਨੇ ਪੇਂਟਿੰਗ ਅਤੇ ਭਾਸ਼ਣ ਪ੍ਰਤੀਯੋਗਤਾ ਵਿੱਚ ਅਵਲ ਆਉਣ ਵਾਲੇ ਬੱਚਿਆਂ ਨੂੰ ਸਰਟੀਫੀਕੇਟ ਵੰਡੇ ਅਤੇ
ਓਹਨਾ ਨੇ ਬੱਚਿਆਂ ਨੂੰ ਦੱਸਿਆ ਕਿ ਦੇਸ਼ ਦੀ ਆਜ਼ਾਦੀ ਵਿੱਚ ਗਾਂਧੀ ਜੀ ਦੇ ਯੋਗਦਾਨ ਨੂੰ ਸ਼ਬਦਾਂ ਵਿੱਚ ਮਾਪਿਆ ਨਹੀਂ ਜਾ ਸਕਦਾ।ਗਾਂਧੀ ਜੀ ਨੇ ਹੋਰ ਆਜ਼ਾਦੀ ਦੇ ਸੈਨਾਨੀਆਂ ਨਾਲ ਮਿਲ ਕੇ ਅੰਗਰੇਜ਼ਾਂ ਨੂੰ ਭਾਰਤ ਛੱਡਣ ਲਈ ਮਜ਼ਬੂਰ ਕੀਤਾ।ਉਨ੍ਹਾਂ ਨੇ ਬੱਚਿਆਂ ਅਤੇ ਸਮੂਹ ਸਟਾਫ ਨੂੰ ਮਹਾਤਮਾ ਗਾਂਧੀ ਦੇ ਜੀਵਨ ਤੋਂ ਸੱਚ ਅਤੇ ਅਹਿੰਸਾ ਦੇ ਮਾਰਗ `ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਸਮੇਂ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਮੂਹ ਸਟਾਫ ਹਾਜ਼ਰ ਰਿਹਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media