ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਧਾਰਮਿਕ ਖੇਤਰ ’ਚ ਮੱਲ੍ਹਾਂ ਮਾਰਨ ਤੋਂ
ਇਲਾਵਾ ਵਿਦਿਆਰਥੀ ਖੇਡਾਂ ਦੇ ਖੇਤਰ ’ਚ ਵੀ ਸ਼ਾਨਦਾਰ ਉਪਲੱਬਧੀਆਂ ਹਾਸਲ ਕਰ ਰਹੇ ਹਨ।ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2023’ ’ਚ ਕਾਲਜ ਵਿਦਿਆਰਥੀਆਂ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਇੰਚਾਰਜ ਪ੍ਰੋ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਗ ਲਿਆ।
ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ’ਤੇ ਖੁਸ਼ੀ ਜਾਹਿਰ ਕਰਦਿਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਪੱਧਰ ਤੋਂ ਬਾਅਦ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ’ਤੇ ਵੀ ਵਧੀਆ ਪ੍ਰਦਰਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਲੜਕਿਆਂ ਦੀ 100 ਮੀਟਰ ਦੌੜ ’ਚੋਂ ਹੁਸਨਪ੍ਰੀਤ ਸਿੰਘ ਬੀ.ਏ ਸਮੈਸਟਰ-1 ਨੇ ਪਹਿਲਾ ਸਥਾਨ ਅਤੇ 200 ਮੀਟਰ ’ਚੋਂ ਵੀ ਹੁਸਨਪ੍ਰੀਤ ਸਿੰਘ ਬੀ.ਏ ਸਮੈਸਟਰ-1 ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਤੋਂ ਇਲਾਵਾ ਜੈਵਲਿਨ ਥਰੋਅ ’ਚੋਂ ਹੁਸਨਪ੍ਰੀਤ ਸਿੰਘ ਬੀ.ਏ ਭਾਗ ਪਹਿਲਾ ਨੇ ਦੂਜਾ ਸਥਾਨ ਅਤੇ ਸ਼ਾਟ ਪੁੱਟ ਅਤੇ ਡਿਸਕਸ ਥਰੋਅ ’ਚੋਂ ਵੰਸ਼ਪ੍ਰੀਤ ਸਿੰਘ ਡੀ.ਸੀ.ਏ ਨੇ ਤੀਜਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥੀ ਹੁਸਨਪ੍ਰੀਤ ਸਿੰਘ ਦੀ ਵਧੀਆ ਖੇਡ ਪ੍ਰਦਰਸ਼ਨ ਕਰਕੇ ਅਗਲੇਰੇ ਪੜਾਅ ਰਾਜ ਪੱਧਰ ’ਤੇ ਹੋਣ ਵਾਲੀਆਂ ਖੇਡਾਂ ’ਚ ਵੀ ਚੋਣ ਹੋ ਚੁੱਕੀ ਹੈ।
ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਆਉਣ ਵਾਲੀਆਂ ਖੇਡਾਂ ਲਈ ਡਟ ਕੇ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media