Tuesday, September 15, 2026

ਕੋਟਪਾ ਐਕਟ ਦੀ ਉਲੰਘਣਾਂ ਕਰਨ ਵਾਲੇ ਦੁਕਾਨਦਾਰਾਂ ਅਤੇ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਣ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ ਐਸ.ਆਈ ਪਰਮਜੀਤ ਸਿੰਘ, ਸ਼ਿਵਚਰਨ ਸਿੰਘ, ਦੀਪਕ ਕੁਮਾਰ, ਰਜੇਸ਼ ਕੁਮਾਰ, ਰਸ਼ਪਾਲ ਸਿੰਘ ਅਤੇ ਕੁਲਦੀਪ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿੱਚ ਲਗਭਗ 45 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ।ਜਿਸ ਦੌਰਾਨ ਲਾਰੇਂਸ ਰੋਡ, ਸਰਕੁਲਰ ਰੋਡ, ਮੈਡੀਕਲ ਇਨਕਲੇਵ, ਬਸੰਤ ਐਵੀਨਿਓ, ਮਕਬੂਲ ਰੋਡ, ਕੰਪਨੀ ਬਾਗ ਦੇ ਇਲਾਕਿਆਂ ਵਿਚ 25 ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 8 ਲੋਕਾਂ ਦੇ ਮੌਕੇ ‘ਤੇ ਜੁਰਮਾਨਾਂ ਚਲਾਣ ਕੀਤੇ ਗਏ।ਪੰਜਾਬ ਸਰਕਾਰ ਵਲੋਂ ਅੇਨ.ਟੀ.ਸੀ.ਪੀ ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਦਾਇਤ ਜਾਰੀ ਕੀਤੀ।ਟੀਮ ਨੇ ਜਾਣਕਾਰੀ ਦਿੱਤੀ ਕਿ ਈ-ਸਿਗਰਟ ਪੀਣਾ ਜਾਨਲੇਵਾ ਹੋ ਸਕਦਾ ਹੈ, ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵਧ ਸਕਦਾ ਹੈ।
ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ (ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁੱਲੀ ਸਿਗਰਟ ਵੇਚਣਾ ਵੀ ਸਜ਼ਜਾ/ਜੁਰਮਾਨੇ ਯੋਗ ਅਪਰਾਧ ਹੈ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …