Tuesday, September 15, 2026

ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਤੋਂ ਕਿਸਾਨ ਮੇਲੇ ਨਾਲ ਸ਼ੁਰੂ ਹੋਈ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਵਲੋਂ ਕੇ.ਵੀ.ਕੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਨਾਲ ਮਿਲ ਕੇ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਅਧੀਨ ਕਿਸਾਨ ਮੇਲਾ ਲਗਾਇਆ ਗਿਆ ਅਤੇ ਪਰਾਲੀ ਪ੍ਰਬੰਧਨ ਯਾਤਰਾ ਦੀ ਸ਼ੁਰੂਆਤ ਕੀਤੀ ਗਈ।ਇਸ ਯਾਤਰਾ ਤਹਿਤ 4 ਤੋਂ 19 ਅਕਤੂਬਰ ਤੱਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਵੱਖ ਵੱਖ ਤਰਾਂ ਦੇ ਪਰਾਲੀ ਪ੍ਰਬੰਧਨ ਪ੍ਰੋਗਰਾਮ ਕੀਤੇ ਜਾਣਗੇ।
ਡਾ. ਬਿਕਰਮਜੀਤ ਸਿੰਘ ਸਹਿਯੋਗੀ ਨਿਰਦੇਸ਼ਕ ਕੇ.ਵੀ.ਕੇ ਅੰਮ੍ਰਿਤਸਰ ਨੇ ਆਏ ਹੋਏ ਪਤਵੰਤੇ ਸੱਜਣਾਂ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ‘ਜੀ ਆਇਆਂ’ ਆਖਿਆ।ਉਨ੍ਹਾਂ ਨੇ ਪਰਾਲੀ ਪ੍ਰਬੰਧਨ ‘ਚ ਪਿਛਲੇ 5 ਸਾਲਾਂ ਤੋ ਕੇ.ਵੀ.ਕੇ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ।ਮੇਲੇ ਦੀ ਪ੍ਰਧਾਨਗੀ ਜਿਲ੍ਹਾ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤੀ।ਉਹਨਾਂ ਨੇ ਕਿਸਾਨ ਵੀਰਾਂ ਨੂੰ ਵੱਧ ਝਾੜ ਲੈਣ ਦੇ ਨਾਲ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਲਈ ਵੀ ਪ੍ਰੇਰਿਤ ਕੀਤਾ।ਉਹਨਾਂ ਨੇ ਨੌਜਵਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ।
ਡਾ. ਪਰਵਿੰਦਰ ਸ਼ਰੋਨ ਡਾਇਰੈਕਟਰ ਆਈ.ਸੀ.ਏ.ਆਰ ਜੋਨ-1 ਲੁਧਿਆਣਾ ਨੇ ਆਏ ਹੋਏ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਉਹਨਾਂ ਨੇ ਦੱਸਿਆ ਕਿਸ ਤਰ੍ਹਾਂ ਪੰਜਾਬ ਦੇ ਕੇ.ਵੀ.ਕੇ ਪਰਾਲੀ ਪ੍ਰਬੰਧਨ ਵਿੱਚ ਪਿਛਲੇ 5 ਸਾਲਾਂ ਤੋਂ ਆਪਣਾ ਯੋਗਦਾਨ ਪਾ ਰਹੇ ਹਨ।
ਡਾ. ਜੀ.ਪੀ.ਐਸ ਸੋਢੀ ਨੇ ਪਰਾਲੀ ਦੀ ਸੰਭਾਲ ਲਈ ਸਰਫੇਸ ਸੀਡਿੰਗ ਤਕਨੀਕ ਦੀ ਤਜਵੀਜ਼ ਦਿੱਤੀ।ਵਿਸ਼ੇਸ਼ ਬਿਜ਼ਾਈ ਮਸ਼ੀਨ ਦਾ ਜ਼ਿਕਰ ਕਰਦਿਆਂ ਉਹਨਾਂ ਨੇ ਸਰਕਾਰੀ ਸਬਸਿਡੀ ਦਾ ਵੀ ਜ਼ਿਕਰ ਕੀਤਾ।ਉਨ੍ਹਾਂ ਸਰ੍ਹੋਂ ਦੀਆਂ ਕਨੋਲਾ ਕਿਸਮਾਂ ਦੀ ਬਿਜ਼ਾਈ ਲਈ ਕਿਸਾਨਾਂ ਨੂੰ ਪ੍ਰੇਰਿਆ ਅਤੇ ਸੰਯੁਕਤ ਖੇਤੀ ਪ੍ਰਣਾਲੀ ਅਪਨਾਉਣ।ਉਨ੍ਹਾਂ ਦੱਸਿਆ ਕਿ ਢਾਈ ਏਕੜ ਵਿੱਚ ਇਸ ਪ੍ਰਣਾਲੀ ਨੂੰ ਅਪਣਾ ਕੇ ਕਿਸਾਨ ਲਾਹਾ ਲੈ ਸਕਦੇ ਹਨ।
ਵਿਗਿਆਨੀਆਂ ਨੇ ਪਰਾਲੀ ਸੰਭਾਲਣ ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਵਰਤੋਂ ‘ਤੇ ਚਾਨਣਾ ਪਾਇਆ ਮੁਸ਼ਕਲਾਂ ‘ਤੇ ਚਰਚਾ ਕੀਤੀ।ਮੇਲੇ ਵਿੱਚ 1500 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਪਰਾਲੀ ਪ੍ਰਬੰਧਨ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਿਸਾਨ ਵੀਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਜਿਲ੍ਹਾ ਗੁਰਦਾਸਪੁਰ ਦੇ ਅਗਾਂਹਵਧੂ ਕਿਸਾਨ ਗੁਰਬਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨ ਵਾਤਾਵਰਣ ਬਚਾਉਣ ਅਤੇ ਫਸਲਾਂ ਦੇ ਨਾੜ ਨੂੰ ਅੱਗ ਨਾ ਲਾ ਕੇ ਮਿੱਟੀ ਦੀ ਚੰਗੀ ਸਿਹਤ ਲਈ ਚੰਗੇ ਉਪਰਾਲੇ ਕਰਨ।ਮੇਲੇ ਵਿਚ ਸਹਿਯੋਗੀ ਨਿਰਦੇਸ਼ਕ ਗੁਰਦਾਸਪੁਰ, ਡਿਪਟੀ ਡਾਇਰੈਕਟਰ ਪਠਾਨਕੋਟ ਅਤੇ ਤਰਨ ਤਾਰਨ ਨੇ ਅਗਾਹ ਵਧੂ ਕਿਸਾਨਾਂ ਸਮੇਤ ਸ਼ਮੂਲੀਅਤ ਕੀਤੀ।
ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਦੇ ਸਹਿਯੋਗੀ ਨਿਰਦੇਸ਼ਕ ਡਾ. ਸਰਬਜੀਤ ਸਿੰਘ ਔਲਖ ਨੇ ਧੰਨਵਾਦੀ ਸ਼ਭਦ ਕਹੇ।ਸਮਾਗਮ ਦਾ ਸੰਚਾਲਨ ਡਾ. ਨਰਿੰਦਰਪਾਲ ਸਿੰਘ ਨੇ ਕੀਤਾ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …