ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 5 ਅਕਤੂਬਰ ਤੋਂ 7 ਅਕਤੂਬਰ 2023 ਤੱਕ ਅੰਤਰ-ਕਾਲਜ਼
ਸਭਿਆਚਾਰਕ ਮੁਕਾਬਲਿਆਂ ਵਿਚ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਕਾਲਜਾਂ ਦਾ ਯੁਵਕ ਮੇਲਾ ਕਰਵਾਇਆ ਜਾਵੇੇਗਾ।ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੇ ਐਸੋਸੀਏਟ ਇੰਸਟੀਚਿਊਟ ਦੇ ਵਿਦਿਆਰਥੀ ਕਲਾਕਾਰ ਹਿੱਸਾ ਲੈਣਗੇ।ਯੁਵਕ ਭਲਾਈ ਵਿਭਾਗ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਤੋਂ ਇਲਾਵਾ ਇਹ ਮੁਕਾਬਲੇ ਗੁਰੂ ਨਾਨਕ ਭਵਨ ਆਡੀਟੋਰੀਅਮ ਕਾਨਫਰੰਸ ਹਾਲ ਅਤੇ ਆਰਕੀਟੈਕਚਰ ਵਿਭਾਗ ਵਿੱਚ ਵੀ ਆਯੋਜਿਤ ਕੀਤੇ ਜਾਣਗੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media