Tuesday, September 15, 2026

ਮੁੱਖ ਮੰਤਰੀ ਵਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ‘ਚ ਸ਼ਹਾਦਤ ‘ਤੇ ਡੰਘੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ ਸ਼ਹੀਦ ਹੋ ਗਿਆ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।ਉਨਾਂ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਪਰਮਿੰਦਰ ਸਿੰਘ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਂਦਿਆਂ ਪੇਸ਼ੇਵਰ ਸਮਰਪਣ ਦਾ ਮੁਜ਼ਾਹਰਾ ਕੀਤਾ।ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਨੌਜਵਾਨਾਂ ਨੂੰ ਆਪਣੀ ਡਿਊਟੀ ਸਮਰਪਣ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …