ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵਲੋਂ ‘ਇਨੋਵੇਸ਼ਨਜ਼ ਐਂਡ ਐਪਲੀਕੇਸ਼ਨਸ ਇਨ ਮੈਥੇਮੈਟਿਕਸ ਅਤੇ ਸਟਰੈਸ ਮੈਨੇਜ਼ਮੈਂਟ’ ਵਿਸ਼ੇ ’ਤੇ 6ਵਾਂ ਨੈਸ਼ਨਲ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਚੇਅਰਮੈਨ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਰੌਹ ਮੌਕੇ ਐਨ.ਆਈ.ਟੀ ਜਲੰਧਰ ਤੋਂ ਪ੍ਰੋ: ਜਸਪਾਲ ਸਿੰਘ ਔਜਲਾ ਨੇ ਮੁੱਖ ਮਹਿਮਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਾ. ਮਹਿਲ ਸਿੰਘ ਨੇ ਪ੍ਰੋਗਰਾਮ ਡਾਇਰੈਕਟਰ ਡਾ. ਰਾਜਿੰਦਰ ਪਾਲ ਕੌਰ ਨਾਲ ਮਿਲ ਕੇ ਆਏ ਮਹਿਮਾਨਾਂ ਦਾ ਸਵਾਗਤ ਕਰਨ ਉਪਰੰਤ ਅਜਿਹੇ ਪ੍ਰੋਗਰਾਮ ਉਲੀਕਣ ਲਈ ਵਿਭਾਗ ਮੁੱਖੀ ਤੇ ਵਿਭਾਗ ਦੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਭਵਿੱਖ ਲਈ ਬਹੁਤ ਲਾਭਕਾਰੀ ਸਿੱਧ ਹੁੰਦੇ ਹਨ।
ਡਾ. ਔਜਲਾ ਨੇ ਬੱਚਿਆਂ ਨੂੰ ਮੈਥ ਦੀਆਂ ਬਾਰੀਕੀਆਂ ਬਾਰੇ ਦੱਸਦਿਆਂ ਰਿਸਰਚ ਪ੍ਰੋਗਰਾਮਾਂ ’ਚ ਰੁਚੀਆਂ ਵਧਾਉਣ ’ਤੇ ਜ਼ੋਰ ਦਿੱਤਾ, ਜਦਕਿ ਡਾ. ਗੋਗੋਆਣੀ ਨੇ ਕਿਹਾ ਕਿ ਬੱਚਿਆਂ ਨੂੰ ਹਮੇਸ਼ਾਂ ਚੜ੍ਹਦੀ ਕਲਾ ’ਚ ਰਹਿਣਾ ਅਤੇ ਸਾਕਾਰਾਤਮਕ ਸੋਚ ਰੱਖਦੇ ਹੋਏ ਚੰਗੀਆਂ ਆਦਤਾਂ ਨੂੰ ਹਮੇਸ਼ਾਂ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਪ੍ਰੋਗਰਾਮ ’ਚ ਸਟੇਜ਼ ਸੰਚਾਲਕ ਦੀ ਭੂਮਿਕਾ ਡਾ. ਗਗਨਦੀਪ ਸਿੰਘ ਨੇ ਨਿਭਾਈ।
ਇਸ ਮੌਕੇ ਡਾ. ਤਮਿੰਦਰ ਸਿੰਘ, ਡਾ. ਹਰਵਿੰਦਰ ਕੌਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …