Tuesday, June 23, 2026

ਖੇਤੀਬਾੜੀ ਵਿਭਾਗ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਡਾਲੀ ਗੁਰੂ ਵਿਖੇ ਪਰਾਲੀ ਨਾ ਸਾੜਨ ਸਬੰਧੀ ਪੇਟਿੰਗ ਮੁਕਾਬਲੇ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਖੇਤੀਬਾੜੀ ਵਿਭਾਗ ਵਲੋਂ ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਗੁਰਜੋਤ ਸਿੰਘ ਗਿੱਲ ਦੀ ਅਧਿਕਾਰਤ ਟੀਮ ਵਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੁਹੰਦ ਨਾ ਸਾੜਨ ਅਤੇ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਸਾਂਭਣ ਆਦਿ ਦਾ ਕਿਸਾਨਾਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ।ਇਸ ਦੌਰਾਨ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਦੇ ਮੰਤਵ ਨਾਲ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਵਿਖੇ ਪੇਟਿੰਗ ਮੁਕਾਬਲੇ ਕਰਵਾਏ ਗਏ।
ਖੇਤੀ ਵਿਕਾਸ ਅਫਸਰ ਗੁਰਜੋਤ ਸਿੰਘ ਵਲੋਂ ਬੱਚਿਆ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਜ਼ਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਜਾਣਕਾਰੀ ਦਿੱਤੀ ਗਈ, ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮਸ਼ੀਨਾਂ ਬੇਲਰ, ਰੇਕ ਆਦਿ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਸਬੰਧੀ ਜਾਣੂ ਕਰਵਾਇਆ ਅਤੇ ਨਾਲ ਹੀ ਉਹਨਾਂ ਬੱਚਿਆ ਨੂੰ ਇਸ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਪ੍ਰੇਰਿਆ।
ਸਕੂਲ ਪ੍ਰਿੰਸੀਪਲ ਕੰਵਲਜੀਤ ਸਿੰਘ ਸੰਧੂ ਵਲੋਂ ਖੇਤੀਬਾੜੀ ਵਿਭਾਗ ਵੇਰਕਾ ਵਲੋਂ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਪਰਾਲੀ ਦੇ ਨਾੜ ਨੂੰ ਸਾੜਨ ਦੇ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸ਼ਾ ਕੀਤੀ ਅਤੇ ਬੱਚਿਆਂ ਨੂੰ ਘਰ ਜਾ ਕੇ ਆਪਣੇ ਮਾਪਿਆਂ ਅਤੇ ਆਂਢ-ਗੁਆਂਢ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦੇਣ ਲਈ ਪ੍ਰੇਰਿਤ ਕੀਤਾ।
ਖੇਤੀਬਾੜੀ ਅਫਸਰ ਵੇਰਕਾ ਡਾ. ਹਰਪ੍ਰੀਤ ਸਿੰਘ ਵੱਲੋਂ ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਸਿੰਘ ਸੰਧੂ ਅਤੇ ਆਰਟ ਟੀਚਰ ਮੈਡਮ ਰੀਤਿਕਾ ਚਾਵਲਾ ਦਾ ਇਸ ਈਵੈਂਟ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਵਲੋਂ ਪੇਟਿੰਗ ਮੁਕਾਬਲੇ ਵਿੱਚ ਪਹਿਲੇ ਸਥਾਨ ‘ਤੇ ਆਉਣ ਵਾਲੇ ਬੱਚੇ ਜਗਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਨੂੰ 2500/-ਰੁਪਏ, ਦੂਸਰੇ ਨੰਬਰ ‘ਤੇ ਆਉਣ ਵਾਲੇ ਬੱਚੇ ਯੁਵਰਾਜ ਸਿੰਘ ਪੁੱਤਰ ਰੁਪਿੰਦਰ ਸਿੰਘ ਨੂੰ 1500/-ਰੁਪਏ ਅਤੇ ਤੀਜ਼ੇ ਨੰਬਰ ‘ਤੇ ਆਉਣ ਵਾਲੇ ਬੱਚੀ ਸੁਨੈਨਾ ਪੁੱਤਰੀ ਕਸ਼ਮੀਰ ਸਿੰਘ ਨੂੰ 500/-ਰੁਪਏ ਦੇ ਇਨਾਮ ਉਨ੍ਹਾਂ ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੇ ਜਾਣਗੇ।
ਇਸ ਮੌਕੇ ਡਾ. ਗੁਰਜੀਤ ਸਿੰਘ ਏ.ਡੀ.ਓ, ਮੈਡਮ ਰਜਨੀ ਬਿਸ਼ਟ, ਬੀ.ਟੀ.ਐਮ ਸ਼ਰਨਜੀਤ ਕੌਰ, ਏ.ਐਸ.ਆਈ ਟੀਚਰ ਹਰਿੰਦਰਪਾਲ ਸਿੰਘ, ਰਾਣਾ ਪ੍ਰਤਾਪ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ, ਰੀਤਿਕਾ ਚਾਵਲਾ, ਪਰਦੀਪ ਕਾਲੀਆ, ਗਾਇਤਰੀ ਦੇਵੀ ਆਦਿ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …