Friday, November 22, 2024

ਸ਼ਹੀਦ ਪਰਵਿੰਦਰ ਸਿੰਘ ਦਾ ਜੱਦੀ ਪਿੰਡ ਛਾਜਲੀ ਵਿਖੇ ਸਰਕਾਰੀ ਤੇ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ

ਪੰਜਾਬ ਸਰਕਾਰ ਤਰਫੋਂ ਡੀ.ਸੀ ਜਤਿੰਦਰ ਜੋਰਵਾਲ ਵਲੋਂ ਰੀਥ ਰੱਖ ਕੇ ਸ਼ਰਧਾਂਜਲੀ ਭੇਟ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਕਾਰਗਿਲ ‘ਚ ਸਿਖਲਾਈ ਦੌਰਾਨ ਵਾਪਰੇ ਹਾਦਸੇ ‘ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਛਾਜਲੀ ਵਿਖੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ।ਸ਼ਹੀਦ ਪਰਵਿੰਦਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।ਸ਼ਹੀਦ ਨੂੰ ਫ਼ੌਜੀ ਜਵਾਨਾਂ ਦੀ ਇੱਕ ਟੁਕੜੀ ਵੱਲੋਂ ਹਥਿਆਰ ਝੁਕਾ ਕੇ ਸਲਾਮੀ ਦਿੱਤੀ ਗਈ।ਜਿਸ ਤੋਂ ਬਾਅਦ ਵੱਖ-ਵੱਖ ਸ਼ਖ਼ਸ਼ੀਅਤਾਂ ਵਲੋਂ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਪੰਜਾਬ ਸਰਕਾਰ ਦੀ ਤਰਫੋਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਪੰਜਾਬ ਪੁਲਿਸ ਵਲੋਂ ਐਸ.ਪੀ ਰਾਕੇਸ਼ ਕੁਮਾਰ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਤਰਫੋਂ ਉਨ੍ਹਾਂ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਵਲੋਂ ਸ਼ਹੀਦ ਦੀ ਮ੍ਰਿਤਕ ਦੇਹ ‘ਤੇ ਰੀਥ ਰੱਖਣ ਦੀ ਰਸਮ ਅਦਾ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਡਿਪਟੀ ਕਮਿਸ਼ਨਰ ਜੋਰਵਾਲ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਦੇ ਜਾਣ ਨਾਲ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸਾਸ਼ਨ ਪਰਿਵਾਰ ਦੀ ਹਰ ਸੰਭਵ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਲਈ ਮਾਲੀ ਸਹਾਇਤਾ ਮਨਜ਼ੂਰ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਇਸਦਾ ਚੈਕ ਪਰਿਵਾਰ ਨੂੰ ਸੌਂਪਿਆ ਜਾਵੇਗਾ।ਜਿਕਰਯੋਗ ਹੈ ਕਿ ਸ਼ਹੀਦ ਪਰਵਿੰਦਰ ਸਿੰਘ ਆਪਣੇ ਪਿੱਛੇ ਬਜੁਰਗ ਮਾਤਾ-ਪਿਤਾ, ਪਤਨੀ ਤੇ ਭਰਾ ਛੱਡ ਗਏ ਹਨ।
ਇਥੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਪ੍ਰੀਤ ਸਿੰਘ ਪੀਤੂ, ਐਸ.ਡੀ.ਐਮ ਰਾਜੇਸ਼ ਸ਼ਰਮਾ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਾਹਲ, ਪੰਜਾਬ 31 ਤੋਂ ਸੂਬੇਦਾਰ ਬੂਟਾ ਸਿੰਘ ਤੇ ਹੋਰ ਜਵਾਨ ਅਤੇ ਸਾਬਕਾ ਫ਼ੌਜੀ ਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …