ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਮਸਤੂਆਣਾ ਸਾਹਿਬ ਵਿਖੇ ਪਿਛਲੇ ਦਿਨੀ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਕਲਗੀਧਰ ਟਰੱਸਟ ਬੜੂ
ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲ਼ਾਂ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਪ੍ਰਿੰਸੀਪਲ ਮਨਦੀਪ ਕੌਰ ਅਤੇ ਪੀ.ਟੀ.ਆਈ ਰਮਨਦੀਪ ਕੌਰ ਨੇ ਦੱਸਿਆ ਕਿ ਜ਼ੋਨ ਪੱਧਰੀ ਖੇਡਾਂ ਤੋਂ ਬਾਅਦ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਅਕਾਲ ਅਕੈਡਮੀ ਦੀਆਂ 5 ਖਿਡਾਰਨਾਂ ਮੁਸਕਾਨ ਕੌਰ, ਮਹਿਕਪ੍ਰੀਤ ਕੋਰ, ਸਹਿਜਪ੍ਰੀਤ ਕੌਰ, ਹਰਸਿਮਰਨ ਕੌਰ ਅਤੇ ਹੁਸ਼ਨਪ੍ਰੀਤ ਕੌਰ ਨੂੰ ਫੁੱਟਬਾਲ ਮੁਕਾਬਲਿਆਂ ਲਈ ਚੁਣਿਆ ਗਿਆ ਹੈ।ਪ੍ਰਿੰਸੀਪਲ ਮਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਲਈ ਸਮੂਹ ਖਿਡਾਰੀਆਂ ਅਤੇ ਸਟਾਫ ਨੂੰ ਵਧਾਈਆਂ ਦਿੱਤੀਆਂ।ਇਸ ਮੌਕੇ ਪੀ.ਟੀ.ਆਈ ਰਮਨਦੀਪ ਕੌਰ, ਮੈਡਮ ਮੇਘਾ ਅਰੋੜਾ, ਰਾਜਪ੍ਰੀਤ ਕੌਰ, ਗਗਨਦੀਪ ਕੌਰ, ਪਰਦੀਪ ਸਿੰਘ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media