Monday, October 5, 2026

ਵਿਧਾਇਕ ਗੁਪਤਾ ਵਲੋਂ ਵਾਰਡ ਨੰ: 59 ‘ਚ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਦੇ ਇਲਾਕਾ ਵਾਸੀਆਂ ਨੂੰ ਬਿਜਲੀ ਪਾਣੀ ਅਤੇ ਸੀਵਰੇਜ ਆਦਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰ: 59 ਅਧੀਨ ਪੈਂਦੇ ਇਲਾਕੇ ਗਲੀ ਤਿਵਾੜੀ ਵਿਖੇ ਲਗਣ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨਾਂ ਦੱਸਿਆ ਕਿ ਇਲਾਕਾਵਾਸੀਆਂ ਦੀ ਬਹੁਤ ਚਿਰਾਂ ਤੋਂ ਮੰਗ ਸੀ ਕਿ ਪਾਣੀ ਦੀ ਕਿੱਲਤ ਨੂੰ ਦੇਖਦੇ ਹੋਏ ਇਥੇ ਇਕ ਨਵਾਂ ਟਿਊਬਵੈਲ ਲਗਾਇਆ ਜਾਵੇ।ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੱਜ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਹੈ, ਜੋ ਕਿ ਛੇਤੀ ਹੀ ਚਾਲੂ ਹੋ ਜਾਵੇਗਾ।ਉਨਾਂ ਦੱਸਿਆ ਕਿ ਇਸ ਟਿਊਬਵੈਲ ਦੇ 9 ਲੱਖ 70 ਹਜ਼ਾਰ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਐਕਸੀਅਨ ਸੰਦੀਪ ਸਿੰਘ, ਐਸ.ਡੀ.ਓ ਅਸ਼ੋਕ ਕੁਮਾਰ, ਜੇ.ਈ ਜਸਵਿੰਦਰ ਸਿੰਘ, ਵਾਰਡ ਇੰਚਾਰਜ਼ ਰਵਿੰਦਰ ਸਿੰਘ ਡਾਬਰ, ਰਾਹੁਲ ਕੁਮਾਰ, ਦੀਪਕ ਬੱਗਾ, ਦੀਪਕ ਚੱਢਾ, ਅਸ਼ੋਕ ਸ਼ਾਹੀ, ਸੁਦੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾਵਾਸੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …