ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਆਪਣੀਆ ਸੇਵਾਵਾਂ ਨਿਭਾਅ ਰਹੇ ਵਿਸ਼ਾਲ ਵਧਾਵਨ ਨੂੰ ਨਿਗਮ
ਦਾ ਅਸਿਸਟੈਂਟ ਕਮਿਸ਼ਨਰ ਬਣਨ ‘ਤੇ ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਵਲੋਂ ਸਿਰੋਪਾਓ ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਭਾਜਪਾ ਆਗੂ ਰਾਜਾ ਨੇ ਕਿਹਾ ਕਿ ਵਿਸ਼ਾਲ ਵਧਾਵਨ ਵੱਖ ਵੱਖ ਅਹੁੱਦਿਆਂ ‘ਤੇ ਰਹਿ ਕੇ ਸ਼ਹਿਰ ਵਾਸੀਆਂ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਨ।ਵਿਸ਼ਾਲ ਵਧਾਵਨ ਦੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਅੱਜ ਉਹਨਾਂ ਨੂੰ ਨਗਰ ਨਿਗਮ ਦਾ ਅਸਿਸਟੈਂਟ ਕਮਿਸ਼ਨਰ ਬਣਾਇਆ ਗਿਆ ਹੈ।
ਇਸ ਮੌਕੇ ਗੋਬਿੰਦ ਨਗਰ ਮੰਡਲ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੂ, ਰਾਜ ਮਸੌਣ, ਸੁਖਵਿੰਦਰ ਸਿੰਘ ਬਾਊ, ਰਵਿੰਦਰਜੀਤ ਮਕਬੂਲਪੁਰਾ, ਲਵਪ੍ਰੀਤ ਮਾਨ, ਰਵੀ ਮਹਿਰਾ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media