Sunday, October 4, 2026

ਸਿਹਤ ਵਿਭਾਗ ਵਲੋਂ ਕੁਸ਼ਟ ਆਸ਼ਰਮ ਵਿਖੇ ਜਾਗਰੂਕਤਾ ਸੈਮੀਨਾਰ ਅਤੇ ਸੈਲਫ਼ ਕੇਅਰ ਕਿੱਟ ਸਮਾਰੋਹ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਤਰਨ ਤਾਰਨ ਦੀ ਟੀਮ ਵਲੋਂ ਕੁਸ਼ਟ ਆਸ਼ਰਮ ਤਰਨਤਾਰਨ ਵਿਖੇ ਗਾਂਧੀ ਜੈਅੰਤੀ ਨੂੰ ਮੁੱਖ ਰੱਖਦੇ ਹੋਏ ਜਾਗਰੂਕਤਾ ਸੈਮੀਨਾਰ ਅਤੇ ਸੈਲਫ ਕੇਅਰ ਕਿੱਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।
ਇਸ ਦੌਰਾਨ ਜਿਲ੍ਹਾ ਐਪੀਡੀਮੋਲੋਜਿਸਟ ਡਾ. ਸਿਮਰਨ ਕੌਰ ਵਲੋਂ ਕੁਸ਼ਟ ਰੋਗ ਦੇ ਲੱਛਣ ਅਤੇ ਜਾਂਚ ਪ੍ਰਕਿਰਿਆ ਬਾਰੇ ਦੱਸਿਆ ਗਿਆ।ਡਾ. ਅਮਨਦੀਪ ਸਿੰਘ ਜਿਲ੍ਹਾ ਲੈਪਰੋਸੀਅਫ਼ਸਰ ਨੇ ਦੱਸਿਆ ਕੇ ਕੁਸ਼ਟ ਰੋਗ ਇਲਾਜ ਯੋਗ ਹੈ ਅਤੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ਼ ਕੀਤਾ ਜਾਂਦਾ ਹੈ।ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਵਲੋਂ ਕੁਸ਼ਟ ਆਸ਼ਰਮ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਬੱਚਿਆਂ ਦੇ ਟੀਕਾਕਰਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।ਸੈਮੀਨਾਰ ਤੋਂ ਬਾਅਦ ਕੁਸ਼ਟ ਰੋਗੀਆਂ ਨੂੰ ਮਾਈਕਰੋ ਸੈਲੂਲਰ ਰਬੜ ਦੇ ਬਣੇ ਬੂਟ ਅਤੇ ਸੈਲਫ ਕੇਅਰ ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਲੈਪਰੋਸੀ ਪ੍ਰੋਗਰਾਮ ਸੁਪਰਵਾਈਜ਼ਰ ਸ੍ਰੀਮਤੀ ਮਨਿੰਦਰ ਕੌਰ, ਹੈਲਥ ਇੰਸਪੈਕਟਰ ਗੁਰਬਖਸ਼ ਸਿੰਘ, ਕਾਰਜ ਸਿੰਘ ਅਤੇ ਮਨਰਾਜਬੀਰ ਸਿੰਘ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …