ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਭਾਸ਼ਾ ਵਿਭਾਗ ਦੁਆਰਾ ਜਿਲਾ ਸੰਗਰੂਰ ਦੇ ਸਾਹਿਤ ਸਿਰਜਣ ਮੁਕਾਬਲੇ
ਜਿਲਾ ਭਾਸ਼ਾ ਅਫਸਰ ਡਾ. ਰਣਜੋਤ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ।ਜਿਸ ਵਿਚ ਸੰਗਰੂਰ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਅਤੇ ਸਰਕਾਰੀ ਹਾਈ ਸਕੂਲ ਤਕੀਪੁਰ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਤੋਂ ਨਗਦ ਇਨਾਮ ਜਿੱਤੇ।ਗਾਈਡ ਅਧਿਆਪਕ ਗਗਨਦੀਪ ਸਿੰਘ ਭੰਗੂ (ਪੰਜਾਬੀ ਮਾਸਟਰ) ਨੇ ਗੱਲਬਾਤ ਦੌਰਾਨ ਦੱਸਿਆ ਸਰਕਾਰੀ ਹਾਈ ਸਕੂਲ ਤਕੀਪੁਰ ਦੀ ਵਿਦਿਆਰਥਣ ਮੁਸਕਾਨ ਪੁੱਤਰੀ ਨੇ ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ, ਸੁਖਦੀਪ ਕੌਰ ਪੁੱਤਰੀ ਬਗੀਚਾ ਸਿੰਘ ਨੇ ਕਵਿਤਾ ਲਿਖਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਭਾਸ਼ਾ ਵਿਭਾਗ ਤੋਂ ਨਕਦ ਇਨਾਮ ਪ੍ਰਾਪਤ ਕੀਤੇ।ਹਿੰਦੀ ਮਾਸਟਰ ਕਰਨੈਲ ਸਿੰਘ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਤਕੀਪੁਰ ਪੜ੍ਹਾਈ ਦੇ ਨਾਲ ਨਾਲ ਦੂਸਰੇ ਖੇਤਰਾਂ ਵਿੱਚ ਵੀ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ।ਸਕੂਲ ਮੁਖੀ ਸ੍ਰੀਮਤੀ ਸ਼ਰਨਜੀਤ ਕੌਰ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਇਨ੍ਹਾਂ ਪ੍ਰਾਪਤੀਆਂ ਪਿੱਛੇ ਸਟਾਫ ਦੀ ਸਖ਼ਤ ਮਿਹਨਤ ਅਤੇ ਵਿਦਿਆਰਥੀਆਂ ਦਾ ਦ੍ਰਿੜ੍ਹ ਨਿਸ਼ਚੇ ਦੀ ਪ੍ਰਸੰਸਾ ਕੀਤੀ।
ਇਸ ਮੌਕੇ ਸਾਇੰਸ ਮਾਸਟਰ ਬਿਕਰਮਜੀਤ ਸਿੰਘ, ਯਸ਼ਮੀਤ ਸਿੰਘ, ਰਮਨਦੀਪ ਕੌਰ, ਜੈਸਮੀਨ ਕੌਰ, ਅਰਵਿੰਦਰ ਕੌਰ ਨੇ ਬੱਚਿਆਂ ਨੂੰ ਜਿੱਤ ਦੀ ਵਧਾਈ ਦਿੱਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media