ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਲੁਧਿਆਣਾ ਵਿੱਚ ਇੱਕ ਸਮਾਗਮ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬਾਣੀ ਦੀ ਤੁਕ ਦਾ ਗਲਤ ਉਚਾਰਣ ਕਰਨ ਤੇ ਸਿੱਖਾਂ ਵੱਲੋਂ ਜੋ ਵਿਰੋਧ ਕੀਤਾ ਜਾ ਰਿਹਾ ਸੀ, ਉਸ ਨੂੰ ਦੇਖਦਿਆਂ ਕ੍ਰਿਕਟਰ ਤੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਪੱਤਰ ਭੇਜ ਕੇ ਸੰਗਤ ਪਾਸੋਂ ਮਾਫੀ ਮੰਗੀ ਹੈ।ਸਿੱਧੂ ਵੱਲੋਂ ਭੇਜੇ ਇਸ ਪੱਤਰ ਦੀ ਪੁਸ਼ਟੀ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿ: ਗੁਰਬਚਨ ਸਿੰਘ ਨੇ ਦੱਸਿਆ ਕਿ ਭਾਜਪਾ ਦੇ ਸਾਬਕਾ ਕੌਂਸਲਰ ਸੁਖਦੇਵ ਸਿੰਘ ਚਾਹਲ ਵੱਲੋਂ ਸਿੱਧੂ ਦਾ ਇਹ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਦਿੱਤਾ ਹੈ, ਜਿਸ ਬਾਰੇ ਪੰਜ ਸਿੰਘ ਸਾਹਿਬਾਨਾਂ ਦੀ ਅਗਾਮੀ ਇਕੱਤਰਤਾ ਵਿੱਚ ਵਿਚਾਰ ਕੀਤੀ ਜਾਵੇਗੀ।ਇਸ ਮਾਫੀਨਾਮੇ ਵਿੱਚ ਉਨਾਂ ਨੇ ਨਿਮਰਤਾ ਸਹਿਤ ਆਪਣੇ ਵਲੋਂ ਹੋਈ ਅਵੱਗਿਆ ਲਈ ਮਾਫੀ ਮੰਗੀ ਦੱਸੀ ਜਾਂਦੀ ਹੈ।ਜਿਕਰਯੋਗ ਹੈ ਕਿ ਸਿੱਧੂ ਵਲੋਂ ਗੁਰਬਾਣੀ ਦੀ ਤੁਕ ਦੇ ਗਲਤ ਉਚਾਰਣ ਕਰਨ ‘ਤੇ ਸਿੱਖਾਂ ਵਲੋਂ ਉਨਾਂ ਦਾ ਵਿਰੋਧ ਜਾਰੀ ਸੀ ਅਤੇ ਜੰਮੂ ਕਸ਼ਮੀਰ ਵਿੱਚ ਵੀ ਸਿੱਧੂ ਨੂੰ ਸਿੱਖ ਸੰਗਤ ਦੇ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …