ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਹਾਕੀ (ਲੜਕੇ/ਲੜਕੀਆਂ) ਟੂਰਨਾਮੈਂਟ
ਯੂਨੀਵਰਸਿਟੀ ਕੈਂਪਸ ਵਿੱਚ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਇਹ ਟੂਰਨਾਮੈਂਟ ਯੂਨੀਵਰਸਿਟੀ ਦੇ ਕੈਂਪਸ ਸਪੋਰਟਸ: ਡੀਨ ਸਟੂਡੈਂਟਸ ਵੈਲਫੇਅਰ ਸਰਕਾਰ ਵੱਲੋਂ ਫਿਟ ਇੰਡੀਆ ਪ੍ਰੋਗਰਾਮ ਤਹਿਤ ਆਯੋਜਿਤ ਕੀਤਾ ਗਿਆ।
ਇੰਚਾਰਜ਼ ਯੁਵਕ ਭਲਾਈ ਅਤੇ ਕੈਂਪਸ ਸਪੋਰਟਸ ਟੀਚਰ ਇੰਚਾਰਜ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਲੜਕਿਆਂ ਅਤੇ ਲੜਕੀਆਂ ਦੇ ਵਰਗ ਵਿੱਚ ਕਾਨੂੰਨ ਵਿਭਾਗ ਜੇਤੂ ਰਹੇ।ਲੜਕਿਆਂ ਦੇ ਵਰਗ ਵਿੱਚ ਫਿਜ਼ਿਕਸ ਵਿਭਾਗ ਨੇ ਦੂਜਾ, ਕੰਪਿਊਟਰ ਇੰਜੀਨਿਅਰਿੰਗ ਨੇ ਤੀਜਾ ਅਤੇ ਸਮਾਜ ਵਿਗਿਆਨ ਵਿਭਾਗ ਨੇ ਚੌਥਾ ਸਥਾਨ ਪ੍ਰਾਪਤ ਕੀਤਾ।ਲੜਕੀਆਂ ਦੇ ਵਰਗ ਵਿੱਚ ਫੂਡ ਸਾਇੰਸ ਨੇ ਦੂਜਾ, ਫਿਜ਼ਿਕਸ ਨੇ ਤੀਜਾ ਅਤੇ ਆਰਕੀਟੈਕਚਰ ਵਿਭਾਗ ਨੇ ਚੌਥਾ ਸਥਾਨ ਪ੍ਰਾਪਤ ਕੀਤਾ।ਡਾ. ਪਵਨ ਕੁਮਾਰ ਮੁਖੀ ਕਾਨੂੰਨ ਵਿਭਾਗ ਅਤੇ ਡਾ. ਅਮਨਦੀਪ ਸਿੰਘ ਸਮੇਤ ਡਾ ਪਰਮਿੰਦਰ ਸਿੰਘ ਅਤੇ ਡਾ. ਮਨਜੀਤ ਸਿੰਘ ਨੇ ਜੇਤੂਆਂ ਨੂੰ ਟਰਾਫ਼ੀਆਂ ਤਕਸੀਮ ਕੀਤੀਆਂ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media