ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਸਹਾਇਕ ਕਮਿਸ਼ਨਰ ਡਾ. ਵਰੁਣ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਮਿਸ਼ਨ ਇੰਦਰਧਨੁਸ਼ 5.0 ਦੀ ਜਿਲ੍ਹਾ
ਟਾਸਕ ਫੋਰਸ ਦੀ ਮੀਟਿੰਗ ਹੋਈ।ਜਿਸ ਦੌਰਾਨ ਡਾ. ਵਰੁਣ ਨੇ ਸਮੂਹ ਮੈਡੀਕਲ ਅਫਸਰਾਂ ਨੂੰ ਦੱਸਿਆ ਕਿ ਮਿਸ਼ਨ ਇੰਦਰਧਨੁਸ਼ 5.0 ਦਾ ਦੂਸਰਾ ਰਾਊਂਡ ਜੋ ਕਿ 9 ਤੋਂ 14 ਅਕਤੂਬਰ 2023 ਤੱਕ ਚੱਲੇਗਾ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਊਂਡ ਦੌਰਾਨ 0 ਤੋਂ 5 ਸਾਲ ਦੇ ਡਰਾਪ ਆਉਟ ਅਤੇ ਛੱਡ ਚੁੱਕੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ।ਇਸ ਮਿਸ਼ਨ ਤਹਿਤ ਕੋਈ ਵੀ ਬੱਚਾ ਟੀਕਾਕਰਨ ਤੋਂ ਵੰਚਿਤ ਨਹੀਂ ਹੋਣਾ ਚਾਹੀਦਾ।ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਭਾਰਤੀ ਨੇ ਦੱਸਿਆ ਕਿ ਇਸ ਰਾਊਂਡ ਵਿੱਚ ਬੱਚਿਆਂ ਦੀ ਰਹਿੰਦੀ 0 ਡੋਜ਼ ਵੀ ਪੂਰੀ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਸਕੂਲੀ ਬੱਚਿਆਂ ਦੀ ਡੀ.ਪੀ.ਟੀ ਦੀ 10 ਸਾਲ ਅਤੇ 16 ਸਾਲ ਦੀ ਰਹਿੰਦੀ ਟੀਕਾਕਰਨ ਡੋਜ਼ ਵੀ ਮੁਕੰਮਲ ਕੀਤੀ ਜਾਵੇਗੀ।
ਡਾ. ਵਰੁਣ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੌਰਾਨ ਆਂਗਣਵਾੜੀ ਸੈਂਟਰਾਂ ਅਤੇ ਸਕੂਲਾਂ ਵਿੱਚ ਆਈ.ਈ.ਸੀ ਐਕਟਿਵ ਕਰਾਉਣ ਅਤੇ ਟੀਕਾਕਰਨ ਮੁਹਿੰਮ ਵਿੱਚ ਵੱਧ ਤੋਂ ਵੱਧ ਆਪਣਾ ਯੋਗਦਾਨ ਪਾਇਆ ਜਾਵੇ।ਉਨਾਂ ਕਿਹਾ ਕਿ ਬਿਜਲੀ ਵਿਭਾਗ ਨਾਲ ਤਾਲਮੇਲ ਸਥਾਪਿਤ ਕੀਤਾ ਜਾਵੇ ਕਿ ਐਮਰਜੈਂਸੀ ਪਾਵਰ ਕੱਟ ਲੱੱਗਣ ਦੀ ਸੂਰਤ ਵਿੱਚ ਟੀਕਾਕਰਨ ਡੋਜ਼ ਨੂੰ ਸੁਰੱਖਿਅਤ ਰੱਖਣ ਲਈ ਹੋਰ ਪ੍ਰਬੰਧ ਕੀਤੇ ਜਾ ਸਕਣ।
ਇਸ ਮੀਟਿੰਗ ਵਿੱਚ ਡਾ. ਰਾਘਵ ਗੁਪਤਾ, ਸਮੂਹ ਐਸ.ਐਮ.ਓ, ਡਾ. ਰਸ਼ਮੀ, ਡਾ. ਸੁਨੀਤਾ, ਡਾ. ਇਸ਼ੀਤਾ, ਕਮਲਦੀਪ ਭੱਲਾ ਆਦਿ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media