Friday, October 18, 2024

ਖਾਲਸਾ ਕਾਲਜ ਵਿਖੇ ‘ਜੀਵਨ ਜਾਂਚ’ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵੇਅ ਆਫ਼ ਲਾਈਫ਼’ (ਜੀਵਨ-ਜਾਂਚ) ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਲੈਕਚਰ ਵਿੱਚ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ.
ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਮਹਿਲ ਸਿੰਘ ਨੇ ਪ੍ਰੋਗਰਾਮ ਦੀ ਮਹੱਤਤਾ ਨੂੰ ਉਜ਼ਾਗਰ ਕਰਦਿਆਂ ਕਿਹਾ ਕਿ ਪੇਸ਼ ਕੀਤੇ ਨੁਕਤੇ ਵਿਦਿਆਰਥੀ ਜੀਵਨ ਨੂੰ ਪ੍ਰਭਾਵਸ਼ਾਲੀ ਬਣਾ ਸਕਦੇ ਹਨ।ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਉਕਤ ਲੈਕਚਰ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ, ਜਿਸ ਨਾਲ ਉਨ੍ਹਾਂ ਦੇ ਗਿਆਨ ’ਚ ਵਾਧਾ ਹੋਇਆ ਹੈ।
ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਉਕਤ ਵਿਸ਼ੇ ‘ਤੇ ਆਪਣਾ ਲੈਕਚਰ ਬੜੇ ਹੀ ਦਿਲਚਸਪ ਢੰਗ ਨਾਲ ਪੇਸ਼ ਕੀਤਾ।ਉਨ੍ਹਾਂ ਕਿਹਾ ਕਿ ਸਕਾਰਾਤਮਕ ਜੀਵਨ ਵਿੱਚ ਮਹੱਤਵਪੂਰਨ ਹੁੰਦਾ ਹੈ।ਉਨ੍ਹਾਂ ਸਮਾਜ ਅਤੇ ਕੁਦਰਤ ਵਿੱਚ ਮਨੁੱਖ ਦੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ।ਇਤਿਹਾਸ ਵਿੱਚੋਂ ਮਹਾਨ ਸ਼ਖ਼ਸੀਅਤਾਂ ਦੀਆਂ ਵੱਖ-ਵੱਖ ਉਦਾਹਰਨਾਂ ਹਾਜ਼ਰੀਨ ਨਾਲ ਸਾਂਝੀਆਂ ਕਰਦਿਆਂ ਮਿਹਨਤ, ਲਗਨ ਅਤੇ ਸੱਚਾਈ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।
ਵਿਭਾਗ ਮੁਖੀ ਡਾ. ਹਰਵਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਫੈਕਲਟੀ ਨਾਲ ਅਣਮੁੱਲੇ ਵਿਚਾਰ ਸਾਂਝੇ ਕਰਨ ਲਈ ਡਾ. ਗੋਗੋਆਣੀ ਅਤੇ ਡਾ. ਮਹਿਲ ਸਿੰਘ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਲੈਕਚਰ ਨਾਲ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਹੋਵੇਗਾ ਅਤੇ ਯਕੀਨੀ ਤੌਰ ’ਤੇ ਉਨ੍ਹਾਂ ਦੀ ਜੀਵਨ ਸ਼ੈਲੀ ਵਿੱਚ ਬਦਲਾਅ ਆਵੇਗਾ।ਪ੍ਰੋਗਰਾਮ ਦੀ ਸਫਲਤਾ ਲਈ ਉਨ੍ਹਾਂ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।ਵਿਭਾਗ ਮੁਖੀ ਵਲੋਂ ਡਾ. ਗੋਗੋਆਣੀ ਅਤੇ ਡਾ. ਮਹਿਲ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਾ: ਤਮਿੰਦਰ ਸਿੰਘ, ਪ੍ਰੋ: ਗੁਰਸ਼ਰਨ ਕੌਰ, ਡਾ: ਸੰਜੀਤ ਅੰਮ੍ਰਿਤ ਕੌਰ, ਡਾ. ਮੋਹਨ ਸਿੰਘ, ਡਾ. ਗੁਰਿੰਦਰਪਾਲ ਸਿੰਘ, ਡਾ. ਜੋਗਾ ਸਿੰਘ, ਡਾ. ਕਮਲਪ੍ਰੀਤ, ਡਾ: ਪਰਵਿੰਦਰ ਕੌਰ, ਡਾ. ਹਰਮਨਮੀਤ ਕੌਰ ਆਦਿ ਸਟਾਫ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

 

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …