ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਇਨੋਵੇਸ਼ਨ ਕੌਂਸਲ’ ਨੇ ਯੂਥ ਸਿਹਤ ਅਕੈਡਮੀ (ਇੰਡੀਅਨ ਅਕੈਡਮੀ ਆਫ ਪੀਡੀਆਟ੍ਰਿਕਸ ਦੀ ਬਰਾਂਚ) ਦੇ ਸਹਿਯੋਗ ਨਾਲ ਕੈਮਿਸਟਰੀ ਵਿਭਾਗ ਰਾਹੀਂ ‘ਅਡੋਲੇਸੈਂਟ 2023-ਕਿਸ਼ੋਰਾਂ ਲਈ ਕਮਿਊਨਿਟੀ ਵਰਕਸ਼ਾਪ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈ ਗਈ ਉਕਤ ਵਰਕਸ਼ਾਪ ’ਚ ਕੋਆਰਡੀਨੇਟਰ ਡਾ. ਹਰਦੀਪ ਕੌਰ (ਆਈ.ਪੀ.ਆਰ ਕੋਆਰਡੀਨੇਟਰ), ਇਨੋਵੇਸ਼ਨ ਸੈਲ (ਆਈ.ਆਈ.ਸੀ) ਪ੍ਰਧਾਨ ਡਾ. ਅਮਿਤ ਆਨੰਦ ਅਤੇ ਐਡੋਲੇਸੈਂਸ-2023 ਦੀ ਆਰਗੇਨਾਈਜ਼ਿੰਗ ਸਕੱਤਰ ਅਤੇ ਸਰਕਾਰੀ ਮੈਡੀਕਲ ਕਾਲਜ ਬਾਲ ਰੋਗ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਮਨਮੀਤ ਕੌਰ ਸੋਢੀ ਨੇ ਸਹਿਯੋਗ ਦਿੱਤਾ।
ਡਾ. ਮਹਿਲ ਸਿੰਘ ਨੇ ਵਿਸ਼ੇਸ਼ ਬੁਲਾਰਿਆਂ ਅਤੇ ਭਾਗੀਦਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਤਕਨਾਲੋਜੀ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਸਬੰਧੀ ਸਾਡੇ ਜੀਵਨ ’ਤੇ ਪ੍ਰਭਾਵ ਨੂੰ ਸਮਝਣ ਦੀ ਮਹੱਤਵਪੂਰਣ ਮਹੱਤਤਾ ’ਤੇ ਜ਼ੋਰ ਦਿੱਤਾ।ਆਈ.ਕਿਊ.ਏ.ਸੀ ਡਾਇਰੈਕਟਰ ਡਾ. ਤਮਿੰਦਰ ਸਿੰਘ ਨੇ ਉਕਤ ਵਿਸ਼ੇ ਬਾਰੇ ਜਾਣੂ ਕਰਵਾਇਆ।ਡਾ. ਕੁਲਤਾਰ ਸਿੰਘ ਨੇ ਕਾਲਜ ਦੀ ਸੰਪੂਰਨ ਸਿੱਖਿਆ ਅਤੇ ਜ਼ਿੰਮੇਵਾਰ ਨਾਗਰਿਕਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਇਸ ਸਬੰਧੀ ਸੰਖੇਪ ਜਾਣਕਾਰੀ ਪ੍ਰਦਾਨ ਕੀਤੀ।
ਬੁਲਾਰਿਆਂ ’ਚ ਐਸ.ਜੀ.ਆਰ.ਡੀ.ਆਈ.ਐਮ.ਐਸ.ਆਰ ਐਸੋਸੀਏਟ ਪ੍ਰੋਫੈਸਰ ਡਾ. ਨਰੇਸ਼ ਕੁਮਾਰ ਸ਼ਰਮਾ ਨੇ ਨੌਜਵਾਨਾਂ ’ਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਬਾਰੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਨੇ ਜ਼ਿੰਮੇਵਾਰ ਸੋਸ਼ਲ ਮੀਡੀਆ ਦੀ ਵਰਤੋਂ ਦੀ ਮਹੱਤਤਾ ਅਤੇ ਇਸ ਦੀ ਦੁਰਵਰਤੋਂ ਦੇ ਸੰਭਾਵੀ ਨਤੀਜਿਆਂ ਬਾਰੇ ਚਾਨਣਾ ਪਾਇਆ।ਐਸ.ਜੀ.ਆਰ.ਡੀ.ਆਈ.ਐਮ.ਐਸ.ਆਰ ਪੀਡੀਆਟ੍ਰਿਕਸ ਦੇ ਪ੍ਰੋਫੈਸਰ ਡਾ. ਗੁਰਪ੍ਰੀਤ ਸਿੰਘ ਛਾਬੜਾ ਨੇ ਨੌਜਵਾਨਾਂ ’ਚ ਨਸ਼ਿਆਂ ਦੀ ਖਾਮੋਸ਼ ਖ਼ਤਰੇ ਬਾਰੇ ਚਰਚਾ ਕਰਦਿਆਂ ਨੌਜਵਾਨਾਂ ਨੂੰ ਹਾਣੀਆਂ ਦੇ ਦਬਾਅ ਦਾ ਵਿਰੋਧ ਕਰਨ ਅਤੇ ਸੂਝਵਾਨ ਫੈਸਲੇ ਲੈਣ ਲਈ ਪ੍ਰੇਰਿਤ ਕੀਤਾ।
ਇਸ ਵਰਕਸ਼ਾਪ ’ਚ ਨਾਸਿਕ (ਮਹਾਰਾਸ਼ਟਰ) ਬਾਲ ਰੋਗ ਵਿਗਿਆਨੀ ਦੇ ਸਲਾਹਕਾਰ ਡਾ. ਅਤੁਲ ਕਣੀਕਰ ਨੇ ਮਨੁੱਖੀ ਲਿੰਗਕਤਾ ਦੇ ਵਿਸ਼ੇ ’ਤੇ ਚਾਨਣਾ ਪਾਉਂਦਿਆਂ ਇਸ ਸੰਵੇਦਨਸ਼ੀਲ ਵਿਸ਼ੇ ਨਾਲ ਸਬੰਧਿਤ ਸਾਈਬਰ ਅਪਰਾਧਾਂ ਬਾਰੇ ਜਾਗਰੂਕਤਾ ਪੈਦਾ ਕੀਤੀ।ਡਾ. ਆਨੰਦ ਸਮੂਹ ਬੁਲਾਰਿਆਂ ਦਾ ਧੰਨਵਾਦ ਦਾ ਮਤਾ ਪਾਸ ਕੀਤਾ।ਉਨ੍ਹਾਂ ਕਿਹਾ ਕਿ ‘ਅਡੋਲੇਸੈਂਟ 2023’ ਜੀਵਨ ਨੂੰ ਪ੍ਰਭਾਵਿਤ ਕਰਨ ਵਾਲੇ ਨਾਜ਼ੁਕ ਮੁੱਦਿਆਂ ਬਾਰੇ ਜਾਨਣ ਲਈ ਇਕ ਪਲੇਟਫਾਰਮ ਮੁਹੱਈਆ ਕੀਤਾ ਹੈ ਅਤੇ ਉਨ੍ਹਾਂ ਨੂੰ ਸੰਸਾਰ ਦੀਆਂ ਚੁਣੌਤੀਆਂ ਨੂੰ ਨੈਵੀਗੇਟ ਕਰਨ ਲਈ ਆਧੁਨਿਕ ਗਿਆਨ ਅਤੇ ਹੁਨਰਾਂ ਬਾਰੇ ਵਿਚਾਰ ਸਾਂਝੇ ਕੀਤੇ ਹਨ। ਵਰਕਸ਼ਾਪ ’ਚ ਵੱਖ-ਵੱਖ ਵਿਭਾਗਾਂ ਦੇ 350 ਤੋਂ ਵੱਧ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਡਮੁੱਲੇ ਵਿਚਾਰ ਸਾਂਝੇ ਕੀਤੇ ਗਏ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …