Friday, October 18, 2024

ਸਮਰਾਲਾ ’ਚ ਸਿੰਘ ਸਭਾ ਲਹਿਰ ਦਾ ਸਥਾਪਨਾ ਦਿਹਾੜਾ ਅੱਜ ਮਨਾਇਆ ਜਾਵੇਗਾ

ਸਮਰਾਲਾ, 7 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਵਲੋਂ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਦਿਵਸ 8 ਅਕਤੂਬਰ ਦਿਨ ਐਤਵਾਰ ਨੂੰ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ਵਿੱਚ ਮਨਾਇਆ ਜਾ ਰਿਹਾ ਹੈ।ਸਭਾ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਬਲਾਲਾ ਨੇ ਦੱਸਿਆ ਕਿ ਇਸ ਵਿਚਾਰ ਗੋਸ਼ਟੀ ਦਾ ਵਿਸ਼ਾ ‘ਸਿੰਘ ਸਭਾ ਲਹਿਰ ਦਾ ਪਿਛੋਕੜ, ਸਥਾਪਨਾ, ਕਾਰਜ਼ ਪ੍ਰਾਪਤੀਆਂ ਅਤੇ ਮੌਜ਼ੂਦਾ ਸਮੇਂ ਵਿੱਚ ‘ਸਿੰਘ ਸਭਾ ਲਹਿਰ’ ਦੀ ਪ੍ਰਸੰਗਤਾ ਵਿੱਚ ਹੋਵੇਗਾ।ਇਸ ਵਿਚਾਰ ਗੋਸ਼ਟੀ ਵਿੱਚ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਬਲਜੀਤ ਸਿੰਘ ਪ੍ਰਿੰਸੀਪਲ ਸਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਰੋਪੜ, ਡਾ. ਹਰਭਜਨ ਸਿੰਘ ਡਾਇਰੈਕਟਰ, ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਦੇ ਦੇਹਰਾਦੂਨ ਅਤੇ ਜਸਪਾਲ ਸਿੰਘ ਤਾਨ ਪ੍ਰਤੀਨਿਧ ਗਿਆਨੀ ਦਿੱਤ ਸਿੰਘ ਦੀਵਾਨ ਖਾਲਸਾ ਸ੍ਰੀ ਫਤਿਹਗੜ੍ਹ ਸਾਹਿਬ ਮੁੱਖ ਵਕਤਾ ਵਜੋਂ ਸ਼ਮੂਲੀਅਤ ਕਰਨਗੇ।
ਇਸ ਮੌਕੇ ਪ੍ਰਿੰਸੀਪਲ (ਡਾ.) ਪਰਮਿੰਦਰ ਸਿੰਘ ਬੈਨੀਪਾਲ, ਗਿਆਨੀ ਗੁਰਦੀਪ ਸਿੰਘ ਘਰਖਣਾ, ਪ੍ਰੀਤਮਹਿੰਦਰ ਸਿੰਘ ਬੇਦੀ, ਹਰਜਿੰਦਰਪਾਲ ਸਿੰਘ ਸਮਰਾਲਾ, ਡਾ. ਤੇਜਿੰਦਰ ਸਿੰਘ, ਬੰਤ ਸਿੰਘ ਖਾਲਸਾ, ਪਰਮਜੀਤ ਸਿੰਘ ਖੜਕ, ਪ੍ਰਗਟ ਸਿੰਘ ਢੰਡੇ, ਹਰਪ੍ਰੀਤ ਸਿੰਘ ਖਾਲਸਾ ਹਾਜ਼ਰ ਸਨ।ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਵਿਚਾਰ ਗੋਸ਼ਟੀ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …